ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਪ੍ਰਭੂ ਭਰੋਸੇ ਦਾ ਲਖਾਇਕ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਸੁਸ਼ੋਭਿਤ ਭਗਤ ਧੰਨਾ ਜੀ ਦੀ ਪਾਵਨ ਬਾਣੀ ਤੋਂ ਮਨੁੱਖ ਮਾਤਰ ਨੂੰ ਸੁਚੱਜਾ ਜੀਵਨ ਜਿਊਣ ਦੀ ਸੇਧ ਮਿਲਦੀ ਹੈ।ਉਨ੍ਹਾਂ ਸੰਗਤ ਨੂੰ ਗੁਰਬਾਣੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜੀਣ ਦੀ ਪ੍ਰੇਰਣਾ ਕੀਤੀ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਹਰਜਿੰਦਰ ਸਿੰਘ, ਸੁਖਬੀਰ ਸਿੰਘ, ਮੈਨੇਜਰ ਬਘੇਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਵਧੀਕ ਮੈਨੇਜਰ ਦਰਸ਼ਨ ਸਿੰਘ, ਸੁਪਰਡੈਂਟ ਧਰਮ ਪ੍ਰਚਾਰ ਕਮੇਟੀ ਪਲਵਿੰਦਰ ਸਿੰਘ, ਇੰਚਾਰਜ ਮਨਜੀਤ ਸਿੰਘ, ਖ਼ਜ਼ਾਨਚੀ ਮੁਖਤਾਰ ਸਿੰਘ ਕੁਹਾੜਕਾ ਸਮੇਤ ਸੰਗਤਾਂ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …