Thursday, November 21, 2024

ਪੁਲਿਸ ਨੇ ਬਿਨਾਂ ਮਾਸਕ ਵਾਲੇ 624 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ – 83 ਦੇ ਕੱਟੇ ਚਲਾਨ

ਨਵਾਂਸ਼ਹਿਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 624 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 83 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਨਜ਼ਦੀਕੀ ਸਰਕਾਰੀ ਹਸਪਤਾਲ ਤੋਂ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਉਣ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …