ਪਠਾਨਕੋਟ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੀਆਂ ਫਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿੱਚ ਵੀ
ਸ਼ੁਰੂ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀ ਹੁਣ ਇਹ ਸਹੂਲਤ ਸ਼ੁਰੂ ਹੋਣ ਨਾਲ ਬਿਨੈਕਾਰ ਆਪਣੇ ਘਰਾਂ ਦੇ ਨੇੜਲੇ ਸੇਵਾ ਕੇਂਦਰਾਂ ਤੋਂ ਹੀ ਫਰਦਾਂ ਲੈ ਸਕਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਫਰਦਾਂ ਸਿਰਫ ਫਰਦ ਕੇਂਦਰਾਂ ਵਿੱਚ ਹੀ ਪ੍ਰਾਪਤ ਹੁੰਦੀਆਂ ਸਨ ਜਦਕਿ ਹੁਣ ਫਰਦਾਂ ਜ਼ਿਲ੍ਹੇ ਦੇ ਕਿਸੇ ਵੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ 14 ਸੇਵਾ ਕੇਂਦਰਾਂ ਵਿੱਚ ਫਰਦ ਮੁਹੱਈਆ ਕਰਵਾਉਣ ਦੀਆਂ ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media