Wednesday, May 28, 2025
Breaking News

ਰੋਜ਼ਗਾਰ ਮੇਲੇ ਦੌਰਾਨ 118 ਨੌਜਵਾਨਾਂ ਨੂੰ ਮਿਲੀ ਨੌਕਰੀ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿੱਚ 176 ਪ੍ਰਾਰਥੀਆਂ ਨੇ ਭਾਗ ਲਿਆ।
                 ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਗਏ ਇਸ ਮੇਲੇ ਵਿੱਚ ਭਾਗ ਲੈਣ ਵਾਲੀਆਂ ਕੰਪਨੀਆਂ ਐਸ.ਬੀ.ਆਈ ਲਾਈਫ ਇੰਸ਼ੋਰੈਂਸ ਵਲੋਂ 15, ਮੈਕਸ ਲਾਈਫ ਇੰਸ਼ੋਰੈਂਸ ਵਲੋਂ 21, ਐਨ.ਆਈ.ਆਈ.ਟੀ ਵਲੋਂ 7 ਤੇ ਹੋਰਨਾਂ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ ਪ੍ਰਾਰਥੀਆਂ ਦੀ ਇੰਟਰਵਿਊ ਕਰਕੇ ਕੁੱਲ 118 ਪ੍ਰਾਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ।ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅਪ੍ਰੈਲ-2021 ਮਹੀਨੇ ਦੌਰਾਨ 9 ਰੋਜ਼ਗਾਰ ਮੇਲੇ ਲਗਾਏ ਜਾਣਗੇ ਅਤੇ ਅਗਲੇ ਰੋਜ਼ਗਾਰ ਮੇਲੇ 22 ਅਪ੍ਰੈਲ ਨੂੰ ਸਰਕਾਰੀ ਆਈ.ਟੀ.ਆਈ ਚੌਗਾਵਾਂ, 23 ਅਪ੍ਰੈਲ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ, 27 ਅਪ੍ਰੈਲ 2021 ਨੂੰ ਸਰਕਾਰੀ ਆਈ.ਟੀ.ਆਈ ਅਜਨਾਲਾ ਅਤੇ 29 ਅਪ੍ਰੈਲ 2021 ਨੂੰ ਸਰੂਪ ਰਾਣੀ ਸਰਕਾਰੀ ਕਾਲਜ (ਲੜਕੀਆਂ) ਅੰਮ੍ਰਿਤਸਰ ਵਿਖੇ ਲਗਾਏ ਜਾਣਗੇ।
                  ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਨੈਗੇਟਿਵ ਰਿਪੋਰਟ ਵਾਲੇ ਪ੍ਰਾਰਥੀਆਂ ਨੂੰ ਹੀ ਰੋਜ਼ਗਾਰ ਮੇਲੇ ਵਿੱਚ ਦਾਖਲ ਹੋਣ ਦਿੱਤਾ ਗਿਆ ਅਤੇ ਜਿਸ ਕੋਲ ਨੈਗੇਟਿਵ ਰਿਪੋਰਟ ਨਹੀਂ ਸੀ, ਉਨ੍ਹਾਂ ਦਾ ਮੌਕੇ ‘ਤੇੇੇ ਕਰੋਨਾ ਟੈਸਟ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਤੇ ਕੈਰੀਅਰ ਕੌਂਸਲਰ ਭਾਰਤੀ ਸ਼ਰਮਾ ਆਦਿ ਹਾਜ਼ਰ ਸਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …