ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ
ਹੇਠ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਇਜ਼ਾਫਾ ਕਰਕੇ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਾਪਿਆਂ ਤੇ ਬੱਚਿਆਂ ਤੱਕ ਪਹੁੰਚਾਉਣ ਦੇ ਮਨੋਰਥ ਨਾਲ ਜਿਥੇ ਵੱਖ ਵੱਖ ਤਰੀਕਿਆਂ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖਲਾ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਵਿਭਾਗ ਵਲੋਂ ਗੈਰਸਰਕਾਰੀ ਸਕੂਲਾਂ ਵਿਚੋਂ ਹਟ ਕੇ ਸਰਕਾਰੀ ਸਕੂਲ਼ਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਦਾਖਲਾ ਪ੍ਰਕਿਰਿਆ ਨੂੰ ਬੇਹੱਦ ਸਰਲ ਕਰ ਦਿੱਤਾ ਹੈ।
ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਤੇ ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਨੇ ਸਾਂਝੇ ਤੌਰ ਤੇ ਦੱਸਿਆ ਕਿ ਵਿਭਾਗਾਂ ਵਲੋਂ ਜਾਰੀ ਪੱਤਰ ਅਨੁਸਾਰ ਸਰਕਾਰੀ ਸਕੂਲ ਵਿੱਚ ਦਾਖਲਾ ਲੈਣ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਨੂੰ ਮਹਿਜ਼ ਦਸਤਾਵੇਜਾਂ ਦੀ ਘਾਟ ਕਾਰਨ ਦਾਖਲਾ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ।ਮਾਪਿਆਂ ਵਲੋਂ ਸਰਕਾਰੀ ਸਕੂਲ ਨੂੰ ਦਾਖਲੇ ਲਈ ਸਿਰਫ ਇਕ ਅਰਜ਼ੀ ਦੇਣੀ ਹੋਵੇਗੀ।ਜਿਸ ਤਹਿਤ ਅੱਠਵੀ ਤੱਕ ਦੀਆਂ ਜਮਾਤਾਂ ਵਿੱਚ ਵਿਦਿਆਰਥੀਆਂ ਨੂੰ ਲਾਜ਼ਮੀ ਸਿੱਖਿਆ ਅਧਿਕਾਰ ਕਨੂੰਨ ਅਧੀਨ ਉਮਰ ਅਨੁਸਾਰ ਦਾਖਲਾ ਦਿੱਤਾ ਜਾ ਸਕੇਗਾ।ਉਨ੍ਹਾਂ ਸਪੱਸ਼ਟ ਕੀਤਾ ਕਿ ਨਿੱਜੀ ਸਕੂਲਾਂ ਤੋਂ ਹਟ ਕੇ ਸਰਕਾਰੀ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਪੁਰਾਣੇ ਸਕੂਲ ਵਿਚੋਂ ਸਕੂਲ ਛੱਡਣ ਜਾਂ ਕਿਸੇ ਵੀ ਹੋਰ ਦਸਤਾਵੇਜ ਦੀ ਜਰੂਰਤ ਨਹੀਂ।ਸਿਰਫ ਦਾਖਲਾ ਲੈਣ ਸਮੇਂ ਆਧਾਰ ਕਾਰਡ ਹੀ ਦੇਣ ਪਵੇਗਾ।ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਜੇਕਰ ਕਿਸੇ ਵਿਦਿਆਰਥੀ ਕੋਲ ਆਧਾਰ ਕਾਰਡ ਜਾਂ ਜਨਮ ਸਰਟੀਫਿਕੇਟ ਵੀ ਨਹੀਂ ਹਨ ਤਾਂ ਵੀ ਉਸ ਵਿਦਿਆਰਥੀ ਨੂੰ ਦਾਖਲਾ ਦੇ ਕੇ ਲੋੜੀਂਦੇ ਦਸਤਾਵੇਜ ਬਾਅਦ ਵਿੱਚ ਤਿਆਰ ਕਰਵਾ ਲਏ ਜਾਣ।
ਉਨ੍ਹਾਂ ਨਾਲ ਰਜੇਸ਼ ਸਰਮਾ, ਹਰਭਗਵੰਤ ਸਿੰਘ, ਸ਼੍ਰੀਮਤੀ ਰੇਖਾ ਮਹਾਜਨ (ਸਾਰੇ ਉਪ ਜ਼ਿਲ਼੍ਹਾ ਸਿੱਖਿਆ ਅਫਸਰ) ਗੁਰਦੇਵ ਸਿੰਘ ਬੀ.ਈ.ਈ.ਓ ਅਜਨਾਲਾ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ. ਧਰਮਿੰਦਰ ਸਿੰਘ ਗਿੱਲ ਨੋਡਲ ਅਫਸਰ, ਰਾਜਦੀਪ ਸਿੰਘ ਸਟੈਨੋ ਹਾਜ਼ਰ ਸਨ।
Check Also
ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …
Punjab Post Daily Online Newspaper & Print Media