ਨਵਾਂਸ਼ਹਿਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜੰਗਲਾਤ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿਚ 400 ਬੂਟੇ ਲਗਾਏ ਜਾਣ ਦੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਪਿੰਡ ਚੂਹੜਪੁਰ ਅਤੇ ਕਾਜਲ ਵਿਖੇ ਬੂਟੇ ਲਗਾਏ ਗਏ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਜਿਥੇ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ ਪਵੇਗੀ, ਉਥੇ ਵਾਤਾਵਰਨ ਵੀ ਹਰਿਆ-ਭਰਿਆ ਬਣੇਗਾ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਹਰੇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਸਾਡਾ ਸੂਬਾ ਅਤੇ ਜ਼ਿਲ੍ਹਾ ਪ੍ਰਦੂਸ਼ਣ ਮੁਕਤ ਅਤੇ ਹਰਿਆ-ਭਰਿਆ ਬਣਿਆ ਰਹਿ ਸਕੇ।ਉਨ੍ਹਾਂ ਸਬੰਧਤ ਪਿੰਡਾਂ ਵਿਚ ਚੱਲ ਰਹੇ ਬੂਟੇ ਲਗਾਉਣ ਦੇ ਕੰਮ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਵਣ ਮੰਡਲ ਅਫ਼ਸਰ ਨਵਾਂਸ਼ਹਿਰ ਸਤਿੰਦਰ ਸਿੰਘ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਸਰਪੰਚ, ਮੈਂਬਰ ਪੰਚਾਇਤ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …