Thursday, November 21, 2024

ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 62 ਕਰੋੜ ਰੁਪਏ ਦੀ ਅਦਾਇਗੀ

ਜ਼ਿਲ੍ਹੇ ਵਿਚ ਵੱਖ-ਵੱਖ ਏਜੰਸੀਆਂ ਵੱਲੋਂ 117930 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 62.06 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿਚ ਲਿਫਟਿੰਗ ਦੇ ਕੰਮ ਵਿਚ ਵੀ ਤੇਜ਼ੀ ਆਈ ਹੈ ਅਤੇ ਕਰੀਬ 70 ਫੀਸਦੀ ਕਣਕ ਦੀ ਲਿਫਟਿੰਗ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਖ਼ਰੀਦ ਕੇਂਦਰਾਂ ਵਿਚ ਪਹੁੰਚੀ ਕੁੱਲ 118684 ਮੀਟ੍ਰਿਕ ਟਨ ਕਣਕ ਵਿਚੋਂ 117930 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 31210 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 29424 ਮੀਟ੍ਰਿਕ ਟਨ, ਪਨਸਪ ਵੱਲੋਂ 27242 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 16933 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 13121 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚੋਂ ਖ਼ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਇਸੇ ਤਰ੍ਹਾਂ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿਚ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ ।
                        ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕੋਵਿਡ ਤੋਂ ਬਚਾਅ ਲਈ ਜਿਥੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਸਾਰੇ ਖ਼ਰੀਦ ਕੇਂਦਰਾਂ ਵਿਚ ਸੈਨੀਟਾਈਜ਼ਰ, ਹੱਥ ਧੋਣ ਲਈ ਸਾਬਣ-ਪਾਣੀ ਆਦਿ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਮਨਾਇਆ ਵਿਸ਼ਵ ਮਾਨਸਿਕ ਸਿਹਤ ਦਿਵਸ

ਅੰਮ੍ਰਿਤਸਰ, 20 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਵੱਲੋਂ ਵਿਸ਼ਵ ਮਾਨਸਿਕ ਸਿਹਤ …