Thursday, July 3, 2025
Breaking News

ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਅਨਾਜ ਮੰਡੀ ਵਿੱਚ ਬਾਰਦਾਨੇ ਦੀ ਘਾਟ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਵਰਕਰਾਂ ਨੇ ਮਾਰਕੀਟ ਦਫ਼ਤਰ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ ਜ਼ੋਰਦਾਰ ਕੇ ਨਾਅਰੇਬਾਜ਼ੀ ਕੀਤੀ।ਕਿਸਾਨ ਯੂਨੀਅਨ ਆਗੂ ਅਮਰ ਸਿੰਘ ਲੌਂਗੋਵਾਲ, ਇਕਾਈ-ਬੀ ਦੇ ਪ੍ਰਧਾਨ ਬੂਟਾ ਸਿੰਘ ਅਕਾਲੀ, ਬਲਜੀਤ ਸਿੰਘ ਖੰਨਾ, ਰੂਪ ਸਿੰਘ, ਕੁੰਢਾ ਸਿੰਘ, ਸੁਖਦੇਵ ਸਿੰਘ ਅਤੇ ਵਿਸਾਖਾ ਸਿੰਘ ਨੇ ਕਿਹਾ ਕਿ ਲੌਂਗੋਵਾਲ ਮੰਡੀ ਵਿੱਚ ਬਾਰਦਾਨੇ ਦੀ ਕਮੀ ਕਈ ਦਿਨਾਂ ਤੋਂ ਚੱਲ ਰਹੀ ਹੈ, ਪਰ ਸਬੰਧਤ ਵਿਭਾਗ ਇਸ ਵੱਲ ਕੋਈ ਗੌਰ ਨਹੀਂ ਕਰ ਰਿਹਾ।ਉਨ੍ਹਾਂ ਕਿਹਾ ਕਿ ਰੋਜ਼ਾਨਾ ਦੀ ਬੱਦਲਵਾਈ ਅਤੇ ਬਾਰਸ਼ ਨੇ ਵੀ ਕਿਸਾਨਾਂ ਦੀ ਨੀਂਦ ਹਰਾਮ ਕਰ ਰੱਖੀ ਹੈ।ਇੱਕ ਲੱਖ ਤੋਂ ਵੱਧ ਕਣਕ ਦਾ ਗੱਟਾ ਕਈ ਦਿਨਾਂ ਤੋਂ ਲਿਫਟਿੰਗ ਦਾ ਇੰਤਜ਼ਾਰ ਕਰ ਰਿਹਾ ਹੈ।ਆੜ੍ਹਤੀਆ ਐਸੋਸੀਏਸ਼ਨ ਲੌਂਗੋਵਾਲ ਦੇ ਪ੍ਰਧਾਨ ਪਵਨ ਕੁਮਾਰ ਬਬਲਾ ਨੇ ਵੀ ਸਰਕਾਰ ਕੋਲੋਂ ਲੌਂਗੋਵਾਲ ਮੰਡੀ ਵਿੱਚ ਲਿਫਟਿੰਗ ਅਤੇ ਬਾਰਦਾਨੇ ਦੀ ਸਮੱਸਿਆ ਦੂਰ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
                       ਇਸ ਸਬੰਧੀ ਜਦ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੌਂਗੋਵਾਲ ਮੰਡੀ ਵਿੱਚ ਬਾਰਦਾਨੇ ਦੀ ਸਮੱਸਿਆ ਸਬੰਧੀ ਡੀ.ਐਫ.ਸੀ ਸੰਗਰੂਰ ਨਾਲ ਗੱਲ ਹੋ ਚੁੱਕੀ ਹੈ, ਜਿੰਨਾਂ ਨੇ ਭਰੋਸਾ ਦਿਵਾਇਆ ਹੈ ਕਿ ਲੌਂਗੋਵਾਲ ਮੰਡੀ ਵਿੱਚ ਬਾਰਦਾਨੇ ਦੀ ਸਮੱਸਿਆ ਜਲਦੀ ਹੱਲ ਕਰ ਦਿੱਤੀ ਜਾਵੇਗੀ।ਦੂਜੇ ਪਾਸੇ ਖਰੀਦ ਏਜੰਸੀ ਪਨਗ੍ਰੇਨ ਦੇ ਇੰਸਪੈਕਟਰ ਗੁਲਸ਼ਨ ਕੁਮਾਰ ਮਿੱਤਲ, ਮਾਰਕਫੈਡ ਦੇ ਇੰਸਪੈਕਟਰ ਪੁਸ਼ਪਿੰਦਰ ਸਿੰਘ ਅਤੇ ਪਨਸਪ ਦੇ ਇੰਸਪੈਕਟਰ ਰਜਿੰਦਰ ਸਿੰਘ ਸੱਗੂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਉਨ੍ਹਾਂ ਵਲੋਂ ਹਰ ਸੰਭਵ ਕੋਸ਼ਿਸ਼ ਕਰਕੇ ਬਾਰਦਾਨੇ ਦਾ ਇੰਤਜ਼ਾਮ ਕੀਤਾ ਜਾ ਰਿਹਾ ਹੈ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …