Saturday, September 26, 2026

ਹਲਕਾ ਸੰਗਰੂਰ ਦੀਆਂ ਮੰਡੀਆਂ ’ਚ ਬਾਰਦਾਨੇ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ – ਚੇਅਰਮੈਨ ਮਾਰਕੀਟ ਕਮੇਟੀ

ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਦੀ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਨਿਰਵਿਘਨ ਚੱਲ ਰਹੀ ਹੈ।ਕਿਸਾਨਾਂ ਵਲੋਂ ਮੰਡੀਆਂ ’ਚ ਲਿਆਂਦੀ ਫਸਲ ਦੀ ਨਾਲੋ ਨਾਲ ਖਰੀਦ ਯਕੀਨੀ ਬਣਾਈ ਜਾ ਰਹੀ ਹੈ।ਜਿਥੇ ਕਿਧਰੇ ਕੋਈ ਥੋੜੀ ਬਹੁਤ ਸਮੱਸਿਆ ਪੇਸ਼ ਆਈ ਹੈ, ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਤੁਰੰਤ ਹੱਲ ਕੀਤੀ ਜਾ ਰਹੀ ਹੈ।ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਨਿਲ ਕੁਮਾਰ ਘੀਚਾ ਨੇ ਇਹ ਪ੍ਰਗਟਾਵਾ ਅੱਜ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ, ਆੜਤੀਆਂ ਨਾਲ ਖਰੀਦ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਮੀਟਿੰਗ ਦੌਰਾਨ ਕੀਤਾ।ਐਸ.ਡੀ.ਐਮ ਸੰਗਰੂਰ ਟੀ.ਬੈਨਿਥ ਵੀ ਇਸ ਸਮੇਂ ਹਾਜ਼ਰ ਸਨ।
                 ਅਨਿਲ ਕੁਮਾਰ ਘੀਚਾ ਨੇ ਸਮੂਹ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਹਲਕਾ ਸੰਗਰੂਰ ’ਚ ਬਾਰਦਾਨੇ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ।ਉਨਾਂ ਕਿਹਾ ਆੜਤੀਆਂ ਅਤੇ ਜਿੰਮੀਦਾਰਾਂ ਦੇ ਆਪਸੀ ਸਹਿਯੋਗ ਨਾਲ 80 ਫੀਸਦੀ ਤੋਂ ਵਧੇਰੇ ਕਣਕ ਦਾ ਕੰਮ ਮੁਕੰਮਲ ਹੋ ਚੁੱਕਾ ਹੈ।ਉਨਾਂ ਕਿਹਾ ਕਿ ਕਿਸਾਨਾਂ ਦੇ ਆੜਤੀਆਂ ਦੇ ਰਿਸ਼ਤੇ ਨੂੰ ਮਜ਼ਬੂਤ ਬਣਾਉਣ ਲਈ ਰਾਜ ਸਰਕਾਰ ਵਲੋਂ ਸਿੱਧੀ ਅਦਾਇਗੀ ਲਈ ਲਿਆ ਫੈਸਲਾ ਜਿੰਮੀਦਾਰਾਂ ਲਈ ਲਾਹੇਵੰਦ ਸਾਬਿਤ ਹੋ ਰਿਹਾ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …