Saturday, September 26, 2026

ਦਮਦਮੀ ਟਕਸਾਲ ਵਲੋਂ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ ਵਿਖੇ ਲੰਗਰ ਸੇਵਾ ਆਰੰਭ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਦੇ ਪਾਵਨ 400 ਸਾਲਾ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵਲੋਂ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗਵਾਈ ਹੇਠ ਗੁਰਦੁਆਰਾ ਸ਼੍ਰੀ ਗੁਰੂ ਕੇ ਮਹਿਲ ਸਾਹਿਬ ਵਿਖੇੇ ਲੰਗਰਾਂ ਸੇਵਾ ਦੀ ਆਰੰਭਤਾ ਕੀਤੀ ਗਈ ਜੋ ਕਿ 2 ਮਈ 2021 ਤੱਕ ਨਿਰੰਤਰ ਚੱਲਦੀ ਰਹੇਗੀ।ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਆਪਣੇ ਹੱਥੀਂ ਸੰਗਤਾਂ ਨੂੰ ਲੰਗਰ ਵਰਤਾਇਆ।ਉਨਾਂ ਸ਼ਤਾਬਦੀਆਂ ਮਨਾਉਦਿਆਂ ਸੰਗਤ ਨੂੰ ਅਮ੍ਰਿਤਪਾਨ ਕਰ ਕੇ ਗੁਰੂ ਵਾਲੇ ਬਨਣ ਦੀ ਅਪੀਲ ਕੀਤੀ।
                      ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਅਜੈਬ ਸਿੰਘ ਅਭਿਆਸੀ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੰਤ ਚਰਨਜੀਤ ਸਿੰਘ ਜੱਸੋਵਾਲ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾਂ ਵਾਲੇ, ਗਿਆਨੀ ਜੀਵਾ ਸਿੰਘ, ਗਿਆਨੀ ਸਾਹਿਬ ਸਿੰਘ, ਸੰਤ ਬਾਬਾ ਗੁਰਭੇਜ ਸਿੰਘ ਖੁਜ਼ਾਲੇ ਵਾਲੇ ਬੁਲਾਰਾ ਸੰਤ ਸਮਾਜ, ਸੰਤ ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਸੰਤ ਬਾਬਾ ਅਜੀਤ ਸਿੰਘ ਤਰਨਾ ਦਲ, ਬਾਬਾ ਮੇਜਰ ਸਿੰਘ ਵਾਂ, ਸੰਤ ਬਾਬਾ ਸੁਰਜੀਤ ਸਿੰਘ ਮਹਿਰੋ ਵਾਲੇ, ਬਾਬਾ ਗੁਰਦੇਵ ਸਿੰਘ ਤਰਸਿਕਾ ਵੀ ਮੌਜ਼ੂਦ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …