ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਐਥਲੈਟਿਕਸ ਵਿਚ ਨੈਸ਼ਨਲ ਰਿਕਾਰਡ ਬਣਾਉਣ ਵਾਲੇ ਖਾਲਸਾ ਕਾਲਜ ਜਲੰਧਰ ਦੇ ਵਿਦਿਆਰਥੀ ਗੁਰਿੰਦਰਵੀਰ ਸਿੰਘ ਨੂੰ 2 ਲੱਖ ਰੁਪਦੇ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ।ਗੁਰਿੰਦਰਵੀਰ ਸਿੰਘ ਨੇ ਅੰਡਰ-18 ਤੇ ਅੰਡਰ-20 ਵਿਚ 10.5 ਸੈਕਿੰਡ ਵਿਚ 100 ਮੀਟਰ ਦੌੜ ਦਾ ਰਿਕਾਰਡ ਕਾਇਮ ਕੀਤਾ ਹੈ।ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਕਿ ਗੁਰਿੰਦਰਵੀਰ ਸਿੰਘ ਦੀ ਪੜ੍ਹਾਈ ਲਈ ਖਰਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ, ਤਾਂ ਜੋ ਹੋਰ ਨੌਜੁਆਨ ਪ੍ਰੇਰਣਾ ਲੈ ਕੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ।
ਇਸ ਮੌਕੇ ਉਨ੍ਹਾਂ ਗੁਰਿੰਦਰਵੀਰ ਸਿੰਘ ਦੇ ਪਿਤਾ ਤੇ ਕੋਚ ਨੂੰ ਵੀ ਸਨਮਾਨਿਤ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …