ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾ ਨੂੰ ਗਏ ਸ਼ਰਧਾਲੂਆਂ ਦੀ ਵਾਪਸੀ ਮੌਕੇ
ਸੇਹਤ ਵਿਭਾਗ ਵੱਲੋਂ ਕੀਤੀ ਗਈ ਰੈਪਿਡ ਜਾਂਚ ਦੌਰਾਨ ਪਾਜ਼ੀਟਿਵ ਆਏ ਕੁੱਝ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪੋ-ਆਪਣੇ ਘਰਾਂ ਵਿਚ ਇਕਾਂਤਵਾਸ ਰਹਿਣ ਦੀ ਅਪੀਲ ਕੀਤੀ ਹੈ।ਉਨਾਂ ਕਿਹਾ ਕਿ ਮਿਲੀਆਂ ਰਿਪੋਰਟਾਂ ਅਨੁਸਾਰ ਮੌਕੇ ‘ਤੇ ਰਿਪੋਰਟ ਦੇਣ ਵਾਲੇ ਰੈਪਿਡ ਟੈਸਟ ਸਮੇਂ ਕੁੱਝ ਸ਼ਰਧਾਲੂ ਕਰੋਨਾ ਪ੍ਰਭਾਵਿਤ ਪਾਏ ਗਏ ਹਨ, ਪ੍ਰੰਤੂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਿਕ ਸਮੱਸਿਆ ਨਾ ਹੋਣ ਕਾਰਨ ਉਹ ਬਿਲਕੁੱਲ ਠੀਕ ਹਨ।ਕੁੱਝ ਸ਼ਰਧਾਲੂਆਂ ਅਤੇ ਜਥੇ ਦੇ ਆਗੂਆਂ ਨਾਲ ਹੋਈ ਗੱਲਬਾਤ ਤੋਂ ਪਤਾ ਲੱਗਾ ਹੈ ਕਿ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਸੀ, ਜਦਕਿ ਆਮ ਜਾਂਚ ਦੌਰਾਨ ਕੁੱਝ ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣੇ ਆਪ ਨੂੰ ਇਕਾਂਤਵਾਸ ਕਰ ਲੈਣ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media