ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਸੰਬੰਧੀ ਡੀ.ਡੀ.ਪੀ.ਓ ਸੰਗਰੂਰ ਨੂੰ ਮੰਗ
ਪੱਤਰ ਸੌਂਪਿਆ ਗਿਆ।ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਅਤੇ ਰਾਜ ਬਡਰੁਖਾਂ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਪੰਚਾਇਤੀ ਜ਼ਮੀਨ ਵਿੱਚੋਂ ਦਲਿਤਾਂ ਦੇ ਹਿੱਸੇ ਦੀ ਜਮੀਨ ਘੱਟ ਰੇਟ ‘ਤੇ ਦੇਣ ਅਤੇ ਐਸ.ਸੀ ਕੋਟੇ ਦੀ ਜ਼ਮੀਨ ਦੀ ਬੋਲੀ ਐਸ.ਸੀ ਧਰਮਸ਼ਾਲਾ ਵਿੱਚ ਵੱਖਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ ਨੂੰ ਇਹ ਮੰਗ ਪੱਤਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਹਰ ਸਾਲ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ ਪ੍ਰਾਪਤ ਕਰਨ ਲਈ ਦਲਿਤਾਂ ਨੂੰ ਡੰਮੀ ਬੋਲੀ ਖਿਲਾਫ਼ ਸੰਘਰਸ਼ ਕਰਨਾ ਪੈਂਦਾ ਹੈ ਤੇ ਹਰ ਸਾਲ ਪਿੰਡਾਂ ਵਿੱਚ ਹੋਣ ਵਾਲੇ ਟਕਰਾਅ ਨੂੰ ਖ਼ਤਮ ਕਰਨ ਲਈ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਇਕ ਪਾਸੇ ਰਾਜਨੀਤਕ ਪਾਰਟੀਆਂ ਵਲੋਂ ਦਲਿਤਾਂ ਦੇ ਮੁਖ ਮੰਤਰੀ ਜਾਂ ਉਪ ਮੁਖ ਮੰਤਰੀ ਬਣਾਉਣ ਦੀਆਂ ਦਾਅਵੇਦਾਰੀਆਂ ਕੀਤੀਆਂ ਜਾ ਰਹੀਆਂ ਹਨ, ਦੂਜੇ ਪਾਸੇ ਦਲਿਤਾਂ ਦੇ ਹਿੱਸੇ ਦੀ ਜ਼ਮੀਨ ਦੀ ਮੰਗ ਨੂੰ ਮੰਨਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ ਜਦੋਂਕਿ ਦਲਿਤਾਂ ਨੂੰ ਸਿਰਫ਼ ਵੋਟ ਬੈਂਕ ਸਮਝਣ ਦੀ ਬਜ਼ਾਏ ਉਨ੍ਹਾਂ ਦੀ ਮਾੜੀ ਹਾਲਤ ਨੂੰ ਬਦਲਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਮੰਗ ਪੱਤਰ ਦੇਣ ਮੌਕੇ ਜਸਵੰਤ ਖੇੜੀ, ਦੇਵ ਗੁਠਤਲੀ, ਸੁੁਖਵਿੰਦਰ ਕੁਲਾਰ, ਸ਼ਿੰਦਰ ਹੇੜੀਕੇ ਅਤੇ ਸਰਬਜੀਤ ਮੌਜ਼ੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media