ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿਛਲੇ ਕੁੱਝ ਦਿਨ੍ਹਾਂ ਤੋਂ ਮੋਸਮ ਦੀ ਖਰਾਬੀ ਹੋਣ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਦੇ ਸਹੀ ਪੱਧਰ ਤੇ ਨਮੀ ਦੀ ਮਾਤਰਾ ਆਉਂਣ ਲਈ ਇੰਤਜਾਰ ਕਰਨਾ ਪੈ ਸਕਦਾ ਹੈ।ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਮੀਂਹ ਦੇ ਕਾਰਨ ਗਿੱਲੀ ਹੋਈ ਕਣਕ ਦੀ ਖੜੀ ਫਸਲ ਦੀ ਤਦ ਹੀ ਕਟਾਈ ਕੀਤੀ ਜਾਵੇ ਜਦੋਂ ਤੱਕ ਉਸ ਵਿੱਚ ਨਮੀ ਦੀ ਮਾਤਰਾ ਘੱਟ ਹੋਵੇ।
ਡਾ. ਅਮਰੀਕ ਸਿੰਘ ਖੇਤੀ ਬਾੜੀ ਅਫਸ਼ਰ ਨੇ ਇਹ ਪ੍ਰਟਾਵਾ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਰਿਕਾਰਡ ਤੋੜ ਆਮਦ ਹੋਣ ਦੀ ਸੰਭਾਵਨਾ ਹੈ।ਪਰ ਵਿਸ਼ਵ ਪੱਧਰ ‘ਤੇ ਕਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਕਣਕ ਦੀ ਕਟਾਈ ਅਤੇ ਮੰਡੀਕਰਨ ਦਾ ਸੀਜ਼ਨ ਪਿਛਲੇ ਸਾਲ ਵਾਂਗ ਹੀ ਰਹਿਣ ਦੀ ਸੰਭਾਵਨਾ ਹੈ।ਇਸ ਲਈ ਸਮੂਹ ਕਿਸਾਨ ਭਰਾਵਾਂ ਨੂੰ ਕਣਕ ਦੀ ਕਟਾਈ ਅਤੇ ਮੰਡੀਕਰਨ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਜ਼ਰੂਰਤ ਪੈ ਸਕਦੀ ਹੈ।
ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਫਸਲ ਦੇ ਪੂਰੀ ਤਰਾਂ ਪੱਕਣ ‘ਤੇ ਹੀ ਕਰਨੀ ਚਾਹੀਦੀ ਹੈ, ਕਿਉਂਕਿ ਜੇਕਰ ਫਸਲ ਦੀ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਦਾਣਿਆਂ ਵਿੱਚ ਨਮੀ ਜ਼ਿਆਦਾ ਰਹਿਣ ਕਾਰਨ ਉਪਜ ਦੇ ਮਿਆਰੀਪਣ ਤੇ ਅਸਰ ਪੈਂਦਾ ਹੈ।ਜੇਕਰ ਦਾਣੇ ਦੰਦਾਂ ਨਾਲ ਦਬਾਉਣ ਤੇ ਕੜੱਕ ਕਰਕੇ ਟੁੱਟਣ ਤਾਂ ਸਮਝੋ ਨਮੀਂ ਦੀ ਮਾਤਰਾ ਪੂਰੀ ਹੈ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਹੋਰ ਸੁਕਾਉਣ ਦੀ ਜ਼ਰੂਰਤ ਹੈ, ਇਸ ਲਈ ਜ਼ਰੂਰੀ ਹੈ ਫਸਲ ਚੰਗੀ ਤਰਾਂ ਪੱਕਣ ਤੇ ਹੀ ਕੱਟੀ ਜਾਵੇ।ਕਿਸਾਨਾਂ ਨੂੰ ਪੰਜਾਬ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਾ ਪੈਣਾ ਹੈ।ਕਣਕ ਦੀ ਕਟਾਈ ਅਤੇ ਮੰਡੀਕਰਨ ਦੇ ਕੰਮ ਵਿੱਚ ਜ਼ਿਆਦਾ ਮਜ਼ਦੂਰਾਂ ਦੀ ਜ਼ਰੂਰਤ ਹੋਣ ਕਾਰਨ ਉਨਾਂ ਵਿੱਚ ਸਮਾਜਿਕ ਦੂਰੀ, ਸਾਫ ਸਫਾਈ ਦਾ ਧਿਆਨ ਵੀ ਰੱਖਣਾ ਪੈਣਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …