Tuesday, April 28, 2026

ਡਾ. ਜਸਦੇਵ ਸਿੰਘ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁੱਦਾ ਸੰਭਾਲਿਆ

ਸਰਕਾਰੀ ਸਿਹਤ ਸਹੂਲਤਾਂ ਆਮ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ – ਡਾ. ਜਸਦੇਵ ਸਿੰਘ
ਨਵਾਂਸ਼ਹਿਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ।ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਇਸ ਤੋਂ ਪਹਿਲਾਂ ਡਾ. ਜਸਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਟੀਕਾਕਰਨ ਅਫਸਰ ਦੇ ਅਹੁੱਦੇ ‘ਤੇ ਤਾਇਨਾਤ ਸਨ।
                     ਡਾ. ਜਸਦੇਵ ਸਿੰਘ ਨੇ 4 ਫਰਵਰੀ 1997 ਵਿਚ ਮੈਡੀਕਲ ਅਫਸਰ ਦੇ ਤੌਰ ‘ਤੇ ਕਮਿਊਨਿਟੀ ਸਿਹਤ ਕੇਂਦਰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਵਿਖੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਕੀਤੀ ਸੀ।ਉਹ ਈ.ਐਸ.ਆਈ ਡਿਸਪੈਂਸਰੀ ਮਾਛੀਵਾੜਾ ਸਾਹਿਬ ਦੇ ਮੈਡੀਕਲ ਅਫਸਰ ਇੰਚਾਰਜ਼ ਸਨ ਅਤੇ 16 ਅਪ੍ਰੈਲ ਨੂੰ ਉਨ੍ਹਾਂ ਨੂੰ ਬਤੌਰ ਜ਼ਿਲ੍ਹਾ ਟੀਕਾਕਰਨ ਅਫਸਰ ਸ੍ਰੀ ਮੁਕਤਸਰ ਸਾਹਿਬ ਦੇ ਅਹੁੱਦੇ ‘ਤੇ ਤਰੱਕੀ ਦਿੱਤੀ ਗਈ ਸੀ।
                       ਡਾ. ਜਸਦੇਵ ਸਿੰਘ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਕਿਹਾ ਕਿ ਸਿਹਤ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਆਮ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …