Monday, July 28, 2025
Breaking News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਕੋਵਿਡ ਟੀਕਾਕਰਨ ਕੈਂਪ

ਜੁਡੀਸ਼ੀਅਲ ਅਫ਼ਸਰਾਂ, ਵਕੀਲਾਂ, ਸਟਾਫ, ਕਲਰਕਾਂ ਤੇ ਆਮ ਜਨਤਾ ਨੇ ਲਵਾਇਆ ਟੀਕਾ

ਨਵਾਂਸ਼ਹਿਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਕੋਵਿਡ ਮਹਾਮਾਰੀ ਨੂੰ ਮਾਤ ਦੇਣ ਲਈ ਚਲਾਈ ਗਈ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਇਕ ਵਿਸ਼ੇਸ਼ ਵਲੰਟੀਅਰਜ਼ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ।ਡਾ. ਹਿਰਤੇਸ਼ ਪਾਹਵਾ ਦੀ ਅਗਵਾਈ ਵਾਲੀ ਸਿਵਲ ਹਸਪਤਾਲ ਦੀ ਟੀਮ ਵੱਲੋਂ ਲਗਾਏ ਗਏ ਇਸ ਟੀਕਾਕਰਨ ਕੈਂਪ ਦੌਰਾਨ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ, ਸਿਵਲ ਜੱਜ ਜੂਨੀਅਰ ਡਵੀਜ਼ਨ ਹਰਪ੍ਰੀਤ ਕੌਰ ਨਾਫਰਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪਾਲ ਸਿੰਘ ਕਾਹਲੋਂ ਅਤੇ ਸਕੱਤਰ ਐਸ.ਐਸ ਝਿੱਕਾ ਸਮੇਤ 212 ਵਿਅਕਤੀਆਂ ਵੱਲੋਂ ਕੋਵਿਡ ਰੋਕੂ ਟੀਕਾ ਲਗਵਾਇਆ ਗਿਆ, ਜਿਨ੍ਹਾਂ ਵਿਚ ਕੋਰਟ ਦਾ ਸਟਾਫ, ਕਲਰਕ, ਵਕੀਲ, ਪੈਰਾ ਲੀਗਲ ਵਲੰਟੀਅਰ ਅਤੇ ਆਮ ਜਨਤਾ ਸ਼ਾਮਲ ਸਨ।ਇਸ ਮੌਕੇ ਡਾ. ਹਿਰਤੇਸ਼ ਪਾਹਵਾ ਅਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਤਰਸੇਮ ਲਾਲ ਨੇ ਹੋਰਨਾਂ ਨੂੰ ਵੀ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਟੀਕਾ ਲਗਵਾਉਣ।
                      ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-1 ਰਣਧੀਰ ਵਰਮਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ-2 ਕੁਲਦੀਪ ਸਿੰਘ ਚੀਮਾ, ਜ਼ਿਲ੍ਹਾ ਜੱਜ (ਫੈਮਿਲੀ ਕੋਰਟ) ਅਸ਼ੋਕ ਕਪੂਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨ ਸ਼ਰਮਾ, ਸੀ. ਜੇ.ਐਮ-ਕਮ-ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਾਧਿਕਾ ਪੁਰੀ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਜਗਬੀਰ ਸਿੰਘ ਮਹਿੰਦੀਰੱਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸਰਵੇਸ਼ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਕਵਿਤਾ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸੀਮਾ ਅਗਨੀਹੋਤਰੀ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਬਲਾਚੌਰ ਬਲਵਿੰਦਰ ਕੌਰ ਧਾਲੀਵਾਲ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ, ਜੁਡੀਸ਼ੀਅਲ ਸਟਾਫ, ਕਲਰਕ, ਪੈਰਾ ਲੀਗਲ ਵਲੰਟੀਅਰ ਅਤੇ ਆਮ ਲੋਕ ਹਾਜ਼ਰ ਸਨ।
                     ਇਸ ਕੈਂਪ ਵਿਚ ਸਿਹਤ ਵਿਭਾਗ ਤੋਂ ਡਾ. ਵਿਜੇ ਕੁਮਾਰ, ਡਾ. ਰੀਨਾ ਚੋਪੜਾ, ਡਾ. ਸੋਨੀਆ, ਬਲਵਿੰਦਰ ਕੌਰ, ਪਿਆਰੀ, ਸੋਨੀਆ, ਰਿੰਪੀ ਸਹੋਤਾ, ਮਨਪ੍ਰੀਤ ਕੌਰ, ਜੋਤੀ ਸ਼ਰਮਾ, ਮਨਜੀਤ ਕੌਰ, ਜੋਤੀ ਨਿਗਾਹ, ਜਸਪ੍ਰੀਤ ਕੌਰ, ਰਾਜੇਸ਼ ਕੁਮਾਰ, ਅਨੂਪ ਸਿੰਘ, ਸਵੇਦੀਪ ਸਿੰਘ ਨੇ ਪੂਰਨ ਸਹਿਯੋਗ ਦਿੱਤਾ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …