ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਸਵੰਤ ਸਿੰਘ ਸਲਾਰੀਆ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੇ ਤੌਰ ‘ਤੇ ਅਹੁੱਦਾ ਸੰਭਾਲ ਲਿਆ ਹੈ।ਇਸ ਸਮੇਂ ਦਫਤਰੀ ਸਟਾਫ, ਵੱਖ-ਵੱਖ ਸਕੂਲਾਂ ਤੋਂ ਆਏ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਵਿੱਚ ਉਨ੍ਹਾਂ ਨੂੰ ‘ਜੀ ਆਇਆਂ’ ਆਖਿਅ ।ਜਸਵੰਤ ਸਿੰਘ ਇਸ ਤੋਂ ਪਹਿਲਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਵਿਖੇ ਬਤੌਰ ਪ੍ਰਿੰਸੀਪਲ ਸੇਵਾਵਾਂ ਨਿਭਾਅ ਰਹੇ ਸਨ।
ਜਿਕਰਯੋਗ ਹੈ ਕਿ ਜਸਵੰਤ ਸਿੰਘ ਨੇ ਆਪਣਾ ਕੈਰੀਅਰ 1989 ‘ਚ ਬਠਿੰਡਾ ਤੋਂ ਗਣਿਤ ਮਾਸਟਰ ਦੇ ਤੌਰ ‘ਤੇ ਸ਼ੁਰੂ ਕੀਤਾ।ਉਸ ਤੋਂ ਬਾਅਦ ਉਹ 1992 ਵਿੱਚ ਪਠਾਨਕੋਟ ਦੇ ਮੀਰਥਲ ਸਕੂਲ ‘ਚ ਲੈਕਚਰਾਰ ਦੇ ਤੌਰ ‘ਤੇ ਆਏ।2010 ‘ਚ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਖੁਰਦ ਵਿਖੇ ਪ੍ਰਿੰਸੀਪਲ ਦੇ ਤੌਰ ‘ਤੇ ਤਾਇਨਾਤ ਹੋਏ।ਇਸ ਤੋਂ ਬਾਅਦ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਵਿਖੇ 2011 ਵਿੱਚ ਪ੍ਰਿੰਸੀਪਲ ਨਿਯੁੱਕਤ ਹੋਏ।ਡੀ.ਈ.ਓ ਸੈਕੰਡਰੀ ਜਸਵੰਤ ਸਿੰਘ ਸਲਾਰੀਆ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।ਡੀ.ਈ.ਓ ਐਲੀ: ਬਲਦੇਵ ਰਾਜ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ, ਡੀ.ਐਚ.ਏ ਪ੍ਰਧਾਨ ਹਰਿੰਦਰ ਸੈਣੀ ਤੇ ਦਫਤਰੀ ਸਟਾਫ ਵਲੋਂ ਨਵ-ਨਿਯੁਕਤ ਡੀ.ਈ.ਓ ਨੂੰ ਵਧਾਈ ਦਿੰਦੇ ਹੋਏ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਤੇ ਸੁਪਰਡੈਂਟ ਰਾਜੇਸ ਡੋਗਰਾ, ਸਟੈਨੋ ਅਰੁਣ ਮਹਾਜਨ, ਸੰਭੂ ਜੁਨੀਅਰ ਅਸਿਸਟੈਂਟ, ਜੋਗਿੰਦਰ ਪਾਲ ਐਲ.ਏ, ਅਮਰੀਕ ਸਿੰਘ ਵੋਕੇਸ਼ਨਲ ਕੋਆਰਡੀਨੇਟਰ, ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਰਜਿੰਦਰ ਕੁਮਾਰ ਐਗਰੀਕਲਚਰ ਅਫਸਰ ਪਠਾਨਕੋਟ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …