Monday, December 23, 2024

ਲੋਕ ਆਪਣੀਆਂ ਵਾਰਡਾਂ ਵਿੱਚ ਹੋ ਰਹੇ ਵਿਕਾਸ ਦੇ ਕੰਮਾਂ ਦੀ ਖੁਦ ਨਿਗਰਾਨੀ ਕਰਨ – ਸੋਨੀ

ਧਰਮਸ਼ਾਲਾ ਕਮੇਟੀਆਂ ਨੂੰ ਭੇਟ ਕੀਤੇ 2.5 ਲੱਖ ਅਤੇ 3 ਲੱਖ ਦਾ ਚੈਕ

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਕਂਦਰੀ ਵਿਧਾਨ ਸਭਾ ਹਲਕੇ ਅਧੀਨ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਲੋਕਾਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਹਰੇਕ ਵਾਰਡ ਵਿੱਚ ਵਿਕਾਸ ਕਾਰਜ ਸਹੀ ਢੰਗ ਨਾਲ ਕੀਤੇ ਜਾ ਸਕਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿਖਿਆ ਤੇ ਖੋਜ਼ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਆਪਣੇ ਨਿਵਾਸ ਅਸਥਾਨ ਵਿਖੇ ਪਿੰਡ ਫਤਾਹਪੁਰ ਦੀ ਲਹਿੰਦੀ ਪੱਤੀ ਅਤੇ ਚੜ੍ਹਦੀ ਪੱਤੀ ਦੀਆਂ ਬਾਬਾ ਜੀਵਨ ਸਿੰਘ ਧਰਮਸ਼ਾਲਾ ਕਮੇਟੀ ਨੂੰ 2.5 ਲੱਖ ਅਤੇ ਧੰਨ ਧੰਨ ਬਾਬਾ ਜੀਵਨ ਸਿੰਘ ਧਰਮਸ਼ਾਲਾ ਨੂੰ 3 ਲੱਖ ਰੁਪਏ ਦਾ ਚੈਕ ਭੇਂਟ ਕਰਨ ਸਮੇਂ ਕੀਤਾ।
                ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਵਾਰਡਾਂ ਵਿੱਚ ਹੋ ਰਹੇ ਕੰਮਾਂ ਦੀ ਗੁਣਵਤਾ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਕੰਮ ਵੀ ਕੋਈ ਘਾਟ ਮਹਿਸੂਸ ਹੋਵੇ ਤਾਂ ਉਨਾਂ ਦੇ ਧਿਆਨ ਵਿੱਚ ਲਿਆਉਣ।ਉਨ੍ਹਾਂ ਦੱਸਿਆ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 85 ਫੀਸਦੀ ਤੋਂ ਜਿਆਦਾ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ।ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਠੇਕੇਦਾਰ ਵੱਲੋਂ ਵਿਕਾਸ ਦੇ ਕੰਮਾਂ ਵਿੱਚ ਗੁਣਵਤਾ ਦਾ ਧਿਆਨ ਨਹੀਂ ਰੱਖਿਆ ਜਾਂਦਾ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।ਸੋਨੀ ਵੱਲੋਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਦੀ ਦਜੀ ਲਹਿਰ ਦੇ ਟਾਕਰੇ ਲਈ ਪ੍ਰਸਾਸ਼ਨ ਦਾ ਸਹਿਯੋਗ ਕਰਨ ਤਾਂ ਜੋ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।
                    ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਲਖਵਿੰਦਰ ਸਿੰਘ ਲੱਖਾ, ਕਰਤਾਰ ਸਿੰਘ ਫੌਜੀ, ਅਮਰਜੀਤ ਸਿੰਘ, ਸ੍ਰੀਮਤੀ ਹਰਪ੍ਰੀਤ ਕੌਰ, ਰਜਿੰਦਰ ਸਿੰਘ, ਚਰਨਜੀਤ ਸਿੰਘ, ਦਵਾਰਕਾ ਦਾਸ, ਬਲਦੇਵ ਸਿੰਘ, ਗੁਰਨਾਮ ਸਿੰਘ ਅਤੇ ਕਰਨੈਲ ਸਿੰਘ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …