ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਜਲਦ ਪੂਰੀ ਕੀਤੀ ਜਾਵੇਗੀ – ਐਸ.ਡੀ.ਐਮ
ਧੂਰੀ, 24 ਅਪ੍ਰੈਲ (ਪ੍ਰਵੀਨ ਗਰਗ) – ਮੰਡੀਆਂ ਵਿੱਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਅਤੇ ਆੜ੍ਹਤੀਆਂ ਨੂੰ ਬਾਰਦਾਨੇ ਦੀ ਆ ਰਹੀ ਮੁਸ਼ਕਿਲ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਜੁਆਇੰਟ ਸਕੱਤਰ ਐਸ.ਐਸ ਚੱਠਾ ਅਤੇ ਜ਼ਿਲਾ੍ਹ ਆਗੂ ਅਮਰਦੀਪ ਸਿੰਘ ਧਾਂਦਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।ਕਾਂਗਰਸ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਐਸ.ਐਸ ਚੱਠਾ ਅਤੇ ਅਮਰਦੀਪ ਸਿੰਘ ਧਾਂਦਰਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖਰੀਦ ਪ੍ਰਬੰਧਾਂ ਦੇ ਸਾਰੇ ਦਾਅਵੇ ਖੋਖਲੇ ਹਨ ਅਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੰਡੀਆਂ ਵਿੱਚ ਵੀ ਦੋਹਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸ਼ਾਇਦ ਇਹ ਕੈਪਟਨ ਸਰਕਾਰ ਦੀ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਦਾ ਹਿੱਸਾ ਹੈ।
ਐਸ.ਡੀ.ਐਮ ਧੂਰੀ ਲਤੀਫ ਅਹਿਮਦ ਨੇ ਆਪ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਸਮੱਸਿਆ ਦਾ ਹੱਲ ਇੱਕ-ਦੋ ਦਿਨਾਂ ਵਿੱਚ ਹੋ ਜਾਵੇਗਾ ਅਤੇ ਕਿਸਾਨਾਂ ਨੂੰ ਕਣਕ ਦੀ ਬਾਕੀ ਰਹਿੰਦੀ ਅਦਾਇਗੀ ਵੀ ਜ਼ਲਦ ਕਰਵਾ ਦਿੱਤੀ ਜਾਵੇਗੀ।
ਇਸ ਮੌਕੇ ਕੇਵਲ ਸਿੰਘ ਸੰਗਾਲਾ, ਬਿੱਕਰ ਸਿੰਘ ਠੇਕੇਦਾਰ, ਪ੍ਰੀਤ ਧੂਰੀ ਅਤੇ ਗੁਰਪ੍ਰੀਤ ਢਿੱਲੋਂ ਆਦਿ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …