Thursday, September 24, 2026

ਮਾਰਕੀਟ ਕਮੇਟੀਆਂ ’ਚ ਸਥਾਪਿਤ 15 ਕਿਸਾਨ ਹੈਲਪ ਡੈਸਕ ਸਹਾਈ ਸਿੱਧ ਹੋ ਰਹੇ ਹਨ – ਜਸਪਾਲ ਸਿੰਘ ਘੁਮਾਣ

ਹੈਲਪ ਡੈਸਕਾਂ ’ਤੇ ਆਨਲਾਈਨ ਰਜਿਸਟੇ੍ਰਸ਼ਨ ਬਾਰੇ ਜਾਣਕਾਰੀ ਲੈਣ ਲਈ ਰਾਬਤਾ ਕਰਨ ਕਿਸਾਨ – ਜ਼ਿਲ੍ਹਾ ਮੰਡੀ ਅਫ਼ਸਰ

ਨਵਾਂਸ਼ਹਿਰ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਲਈ ਰਜਿਸਟ੍ਰੇਸ਼ਨ ਨੂੰ ਲੈ ਕੇ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਦੀਆਂ 15 ਮਾਰਕੀਟ ਕਮੇਟੀਆਂ ਦੇ ਦਫਤਰਾਂ ’ਚ ਕਿਸਾਨ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ।ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਘੁਮਾਣ ਨੇ ਦੱਸਿਆ ਕਿ ਕਿਸਾਨਾਂ ਦੀ ਸੁਵਿਧਾ ਲਈ ਛੁੱਟੀ ਵਾਲੇ ਦਿਨਾਂ ਸਮੇਤ ਰੋਜ਼ਾਨਾ ਖੋਲ੍ਹੇ ਹੈਲਪ ਡੈਸਕਾਂ ’ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ ਕਿਸਾਨ ਭਰਾਵਾਂ ਲਈ ਸਹਾਈ ਸਿੱਧ ਹੋ ਰਹੇ ਹਨ।
                   ਜਸਪਾਲ ਸਿੰਘ ਘੁਮਾਣ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿਚ ਜਿਣਸ ਦੀ ਸਿੱਧੀ ਅਦਾਇਗੀ ਕਰਨ ਲਈ ਅਨਾਜ ਖ਼ਰੀਦ ਪੋਰਟਲ ਬਣਾਇਆ ਗਿਆ ਹੈ ਅਤੇ ਜਿਨ੍ਹਾਂ ਕਿਸਾਨਾਂ ਦੀ ਇਸ ਪੋਰਟਲ ’ਤੇ ਰਜਿਸਟਰੇਸ਼ਨ ਨਹੀਂ ਹੋਈ ਹੈ, ਸਬੰਧਤ ਮਾਰਕੀਟ ਦਫਤਰ ਵਿਖੇ ਪਹੰੁਚ ਕਰਕੇ ਹੈਲਪ ਡੈਸਕ ਰਾਹੀ ਰਜਿਸਟਰੇਸ਼ਨ ਕਰਵਾ ਸਕਦੈ ਹਨ ਅਤੇ ਖੁਦ ਆਪਣੇ ਪੱਧਰ ‘ਤੇ ਵੀ ਰਜਿਸਟਰੇਸ਼ਨ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਕਿਸਾਨਾ ਦੀ ਖਰੀਦ ਕੀਤੀ ਫਸਲ ਦੀ ਸਮੇਂ ਨਾਲ ਸਿੱਧੀ ਅਦਾਇਗੀ ਕਰਵਾਉਣ ਲਈ ਮਾਰਕੀਟ ਦਫਤਰਾਂ ਦੇ ਕਾਮੇ ਕਾਰਜ਼ਸੀਲ ਹਨ।
                  ਉਨ੍ਹਾਂ ਦੱਸਿਆ ਕਿ ਕਿਸਾਨ ਨੂੰ ਆਪਣਾ ਆਧਾਰ ਕਾਰਡ, ਬੈਂਕ ਖਾਤਾ ਅਤੇ ਸਬੰਧਤ ਆੜ੍ਹਤੀਏ ਸਬੰਧੀ ਵੇਰਵੇ ਦੇਣੇ ਹੁੰਦੇ ਹਨ, ਇਸ ਮਗਰੋਂ ਪਹਿਲਾਂ ਆਈ ਫਾਰਮ ਅਤੇ ਬਾਅਦ ’ਚ ਜੇ ਫਾਰਮ ਜਨਰੇਟ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਕਿਸਾਨ ਹੈਲਪ ਡੈਸਕ ’ਤੇ ਅਕਾਊਂਟ ਰਜਿਸਟਰੇਸ਼ਨ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਅਦਾਇਗੀ ਸਬੰਧੀ ਮੁਸ਼ਕਲ ਆਦਿ ਬਾਰੇ ਵੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਪੈਣ ’ਤੇ ਕਿਸਾਨ ਹੈਲਪ ਡੈਸਕ ’ਤੇ ਰਾਬਤਾ ਬਣਾਉਣ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …