ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸਮਾਜ ਸੇਵਾ, ਲੋਕ ਭਲਾਈ, ਪੈਨਸ਼ਨਰਾਂ ਅਤੇ ਬਜ਼ੁਰਗਾਂ ਦੀ ਭਲਾਈ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈਲਫੇਅਰ
ਐਸੋਸੀਏਸ਼ਨ (ਐਮ.ਐਂਡ.ਏ) ਜ਼ਿਲ੍ਹਾ ਸੰਗਰੂਰ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਸਮੂਹ ਪੈਨਸ਼ਨਰਾਂ ਅਤੇ ਸੀਨੀਅਰ ਸਿਟੀਜਨਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਐਸੋਸੀਏਸ਼ਨ ਦੇ ਮੁੱਖ ਅਹੁੱਦੇਦਾਰਾਂ ਨੂੰ ਸੰਬੋਧਨ ਕਰਦਿਆਂ ਉਨਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੋਵਿਡ 19 ਵੈਕਸੀਨੇਸ਼ਨ ਲਗਾਉਣ ਦੀ ਅਪੀਲ ਵੀ ਕੀਤੀ।ਅਰੋੜਾ ਨੇ ਮੌਜ਼ੂਦਾ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਐਸੋਸੀਏਸ਼ਨ ਵਲੋਂ ਕੀਤੇ ਜਾ ਰਹੇ ਸਮਾਗਮਾਂ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਹੈ।ਉਨ੍ਹਾਂ ਸਮੂਹ ਅਹੁੱਦੇਦਾਰਾਂ ਨੂੰ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਰੂਰਤਮੰਦਾਂ ਦੀ ਹਰ ਸੰਭਵ ਸਹਾਇਤਾ ਕਰਨ ਦੀ ਅਪੀਲ ਕੀਤੀ।ਸਮੁੱਚੇ ਲੋਕਾਂ ਦੀ ਸਿਹਤਯਾਬੀ ਲਈ ਕਾਮਨਾ ਕਰਦੇ ਹੋਏ ਇਸ ਕਰੋਨਾ ਮਹਾਂਮਾਰੀ ਤੋਂ ਛੁਟਕਾਰੇ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹੈ।
ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਖਾਲਸਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਡਾ. ਮਨਮੋਹਨ ਸਿੰਘ, ਕਰਨੈਲ ਸਿੰਘ ਸੇਖੋਂ, ਪ੍ਰਬੰਧਕੀ ਸਕੱਤਰ ਸੁਰਿੰਦਰ ਸਿੰਘ ਸੋਢੀ, ਜਨਰਲ ਸਕੱਤਰ ਪਵਨ ਸ਼ਰਮਾ, ਸਕੱਤਰ ਰਜਿੰਦਰ ਸਿੰਘ ਚੰਗਾਲ, ਸੁਰਿੰਦਰਪਾਲ ਗਰਗ, ਮਹੇਸ਼ ਜੌਹਰ, ਮੀਤ ਪ੍ਰਧਾਨ ਬਲਦੇਵ ਸਿੰਘ ਰਤਨ, ਪੀ.ਸੀ ਬਾਘਾ, ਕਿਸ਼ੋਰੀ ਲਾਲ, ਮਹਿੰਦਰ ਸਿੰਘ ਢੀਂਡਸਾ ਨੇ ਵੀ ਕਰੋਨਾ ਮਹਾਂਮਾਰੀ ਨੇ ਕਿਹਾ ਕਿ ਆਪਣੇ ਆਪ ਨੂੰ ਸੁਰੱਖਿਅਤ ਅਤੇ ਦੂਸਰਿਆਂ ਦਾ ਵੀ ਖਿਆਲ ਰੱਖਣਾ ਸਾਡੀ ਵੱਡੀ ਜ਼ਿੰਮੇਵਾਰੀ ਹੈ।
ਸਮਾਗਮ ‘ਚ ਮੇਘ ਰਾਜ ਗੁਪਤਾ (77) ਤੇ ਸੁਰਿੰਦਰਪਾਲ ਗਰਗ (67) ਨੂੰ ਉਨ੍ਹਾਂ ਦੇ ਜਨਮ ਦਿਨ ਅਤੇ ਕੀਤੀਆਂ ਜਾ ਰਹੀਆਂ ਸਮਾਜ ਸੇਵਾਵਾਂ ਲਈ ਸਨਮਾਨਿਤ ਕੀਤਾ।ਇਸੇ ਤਰ੍ਹਾਂ ਪੀ.ਐਸ ਬਾਘਾ ਦੀਆਂ ਜਥੇਬੰਦੀਆਂ ਤੇ ਸਮਾਜ ਵਿੱਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਨਿਯੁੱਕਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਜ਼ਸਵੀਰ ਸਿੰਘ ਖਾਲਸਾ ਨੂੰ ਵੀ ਉਨ੍ਹਾਂ ਵੱਲੋਂ ਬਜ਼ੁਰਗਾਂ ਦੀ ਕੀਤੀ ਜਾ ਰਹੀ ਮਦਦ ਅਤੇ ਸਾਂਭ ਸੰਭਾਲ ਲਈ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਜਗਦੀਸ਼ ਰਾਮ ਜੰਡੂ, ਮੇਘ ਰਾਜ, ਵਿਨੇ ਗੁਲਾਟੀ, ਦਰਸ਼ਨ ਸਿੰਘ ਚੀਮਾ, ਮਹੇਸ਼ ਜੌਹਰ ਆਦਿ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media