Monday, July 28, 2025
Breaking News

ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਥੇ ਨੇ ਕਿਸਾਨੀ ਅੰਦੋਲਨ ‘ਚ ਕੀਤੀ ਸ਼ਮੂਲੀਅਤ

ਸੰਗਰੂਰ, 25 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਯੁਕਤ ਕਿਸਾਨ ਮੋਰਚਾ ਵਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਭਾਗ ਲੈਣ ਲਈ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਸੰਗਰੂਰ ਦੇ ਪ੍ਰਧਾਨ ਦੇਵੀ ਦਿਆਲ ਅਤੇ ਜਨਰਲ ਸਕੱਤਰ ਸਤਵੰਤ ਸਿੰਘ ਆਲਮਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਅਧਿਆਪਕ ਦਿੱਲੀ ਲਈ ਰਵਾਨਾ ਹੋਏ।
                ਵੱਖ-ਵੱਖ ਆਗੂਆਂ ਨੇ ਇਸ ਸਮੇਂ ਦੋਸ਼ ਲਾਇਆ ਕਿ ਜਿਥੇ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਾਰਪੋਰੇਟਰਾਂ ਰਾਹੀਂ ਕਬਜ਼ੇ ਕਰਵਾਉਣਾ ਚਾਹੁੰਦੀ ਹੈ।ਉਥੇ ਇਸ ਦੇ ਨਾਲ ਹੀ ਨਵੀਂ ਸਿੱਖਿਆ ਨੀਤੀ-2020 ਰਾਹੀਂ ਬੱਚਿਆਂ ਤੋਂ ਸਿੱਖਿਆ ਤੇ ਨੌਜਵਾਨਾਂ ਤੋਂ ਰੁਜ਼ਗਾਰ ਖੋਹਣ ਜਾ ਰਹੀ ਹੈ।ਗੌਰਮਿੰਟ ਟੀਚਰਜ਼ ਯੂਨੀਅਨ ਡਟ ਕੇ ਕਿਸਾਨਾਂ ਦਾ ਸਾਥ ਦਿੰਦੀ ਰਹੇਗੀ।
                ਇਸ ਮੌਕੇ ਸਾਥੀ ਫਕੀਰ ਸਿੰਘ ਟਿੱਬਾ, ਬੱਗਾ ਸਿੰਘ, ਹਰਜੀਤ ਸਿੰਘ ਗਲਵੱਟੀ, ਗੁਰਲਾਭ ਸਿੰਘ ਆਲੋਅਰਖ, ਬਲਕਾਰ ਸਿੰਘ, ਸੋਨੂੰ ਸਿੰਘ, ਰਿੰਕੂ ਸਿੰਘ ਅਤੇ ਸਤਿਗੁਰ ਸਿੰਘ ਮੌਜ਼ੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …