Friday, August 28, 2026

ਸ਼ਹਿਰਾਂ ਦੇ ਵਿਕਾਸ `ਚ ਕੌਂਸਲਰਾਂ ਦੀ ਵਿਸ਼ੇਸ਼ ਭੂਮਿਕਾ – ਸੋਨੀ

ਕਿਹਾ ਕੌਂਸਲਰਾਂ ਦਾ ਮਾਣ ਭੱਤਾ ਵਧਾਉਣ ਲਈ ਮੁੱਖ ਮੰਤਰੀ ਨਾਲ ਕਰਾਂਗਾ ਗੱਲ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸ਼ਹਿਰਾਂ ਦੇ ਵਿਕਾਸ ਵਿੱਚ ਕੌਂਸਲਰਾਂ ਦੀ ਵੱਡੀ ਭੂਮਿਕਾ ਹੈ, ਜਿੰਨਾਂ ਦੀ ਸ਼ਮੂਲੀਅਤ ਤੋਂ ਬਿਨਾ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ।ਪੰਜਾਬ ਸਰਕਾਰ ਲੋਕ ਨੁਮਾਇੰਦਿਆਂ ਦਾ ਪੂਰਾ ਸਤਿਕਾਰ ਕਰਦੀ ਹੈ ਜੋ ਹਰ ਗਲੀ ਮੁਹੱਲੇ ਦੀ ਲੋੜ ਨੂੰ ਬਾਖੂਬੀ ਸਮਝਦੇ ਹਨ।ਕੈਬਨਿਟ ਮੰਤਰੀ ਓ.ਪੀ ਸੋਨੀ ਨੇ ਇਹ ਪ੍ਰਗਟਾਵਾ ਆਪਣੇ ਗ੍ਰਹਿ ਵਿਖੇ ਮਾਣ ਭੱਤੇ ਵਿੱਚ ਵਾਧੇ ਸਬੰਧੀ ਉਨਾਂ ਨੂੰ ਮਿਲਣ ਆਏ ਕੌਂਸਲਰਾਂ ਨਾਲ ਗੱਲਬਾਤ ਸਮੇਂ ਕੀਤਾ।ਉਨਾਂ ਕਿਹਾ ਕਿ ਉਹ ਕੌਂਸਲਰਾਂ ਦੀ ਇਸ ਮੰਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰਣਗੇ ਅਤੇ ਕੋਸ਼ਿਸ਼ ਹੋਵੇਗੀ ਕਿ ਇਹ ਮੰਗ ਪੂਰੀ ਕੀਤੀ ਜਾਵੇ।
ਧੱਸਣਯੋਗ ਹੈ ਕਿ ਅੱਜ ਅੰਮ੍ਰਿਤਸਰ ਦੇ ਪੰਜਾਂ ਹਲਕਿਆਂ ਦੇ ਸਮੁੱਚੇ ਕੌਂਸਲਰਾਂ ਵਲੋਂ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਇਸ ਮਹੰਗਾਈ ਦੇ ਦੌਰ ਵਿੱਚ ਆਪਣਾ ਮਾਣ ਭੱਤਾ ਵਧਾਉਣ ਲਈ ਮੰਗ ਪੱਤਰ ਦਿੱਤਾ ਗਿਆ।
                        ਇਸ ਮੌਕੇ ਚੇਅਰਮੈਨ ਮਹੇਸ਼ ਖੰਨਾ, ਕੌਂਸਲਰ ਮੋਤੀ ਭਾਟੀਆ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਸੰਦੀਪ ਰਿੰਕਾ, ਕੌਂਸਲਰ ਸੁਰਿੰਦਰ ਕੁਮਾਰ ਸ਼ਿੰਦਾ ਤੋਂ ਇਲਾਵਾ ਪਰਮਜੀਤ ਸਿੰਘ ਚੋਪੜਾ, ਸਰਬਜੀਤ ਸਿੰਘ ਲਾਟੀ, ਸ਼ਫ਼ੀ ਢਿੱਲੋਂ ਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …