Saturday, September 26, 2026

ਜ਼ਿਲ੍ਹੇ ’ਚ ਕਿਸਾਨਾਂ ਨੂੰ ਕਰੀਬ 100 ਕਰੋੜ ਦੀ ਕੀਤੀ ਆਨਲਾਈਨ ਅਦਾਇਗੀ-ਡਿਪਟੀ ਕਮਿਸ਼ਨਰ

ਵੱਖ-ਵੱਖ ਏਜੰਸੀਆਂ ਵਲੋਂ ਹੁਣ ਤੱਕ 167328 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟ੍ਰਿਕ ਟਨ ਤੋਂ ਜਿਆਦਾ ਪਹੁੰਚ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 167328 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਬਰਸਾਤੀ ਮੌਸਮ ਤੋਂ ਬਾਅਦ ਹੁਣ ਕਣਕ ਦੀ ਖਰੀਦ ਵਿਚ ਕਾਫੀ ਤੇਜ਼ੀ ਆ ਰਹੀ ਹੈ।
                  ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਣਕ ਦੀ ਖ਼ਰੀਦ ਦਾ ਕੰਮ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 100.56 ਕਰੋੜ ਰੁਪਏ ਦੀ ਅਦਾਇਗੀ ਆਨਲਾਈਨ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਪਨਗ੍ਰੇਨ ਏੰਜੰਸੀ ਹੁਣ ਤੱਕ ਜ਼ਿਲੇ੍ਹ ਵਿੱਚ ਕਣਕ ਦੀ ਖਰੀਦ ਵਿਚ ਮੋਹਰੀ ਰਹੀ ਹੈ ਅਤੇ ਇਸ ਏਜੰਸੀ ਵਲੋਂ ਹੁਣ ਤੱਕ 50583 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਇਸੇ ਤਰਾਂ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿੱਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 181953 ਮੀਟ੍ਰਿਕ ਟਨ ਕਣਕ ਵਿਚੋਂ ਮਾਰਕਫੈਡ ਵਲੋਂ 50299 ਮੀਟ੍ਰਿਕ ਟਨ, ਪਨਸਪ ਵਲੋਂ 38253 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 16202 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵਲੋਂ 11891 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
                    ਖਹਿਰਾ ਨੇ ਦਸਿਆ ਕਿ ਪਨਗਰੇਨ ਏਜੰਸੀ ਵਲੋ ਕਿਸਾਨਾਂ ਨੂੰ 31.22 ਕਰੋੜ, ਮਾਰਕਫੈਡ ਵਲੋਂ 42.52 ਕਰੋੜ ਰੁਪਏ, ਪਨਸਪ ਵਲੋ 15.66 ਕਰੋੜ ਰੁਪਏ, ਵੇਅਰਹਾਊਸ ਵਲੋ 10.82 ਕਰੋੜ ਰੁਪਏ ਅਤੇ ਐਫ.ਸੀ.ਆਈ ਵਲੋ 0.34 ਕਰੋੜ ਰੁਪਏ ਦੀ ਅਦਾਇਗੀ ਕਣਕ ਦੀ ਖਰੀਦ ਵਜੋਂ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਸਮ ਵਿੱਚ ਆਈ ਤਬਦੀਲੀ ਦੇ ਬਾਵਜ਼ੂਦ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ।ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਜਿਸ ਗਤੀ ਨਾਲ ਕਣਕ ਦੀ ਆਮਦ ਹੋ ਰਹੀ ਹੈ, ਉਸੇ ਗਤੀ ਨਾਲ ਕਣਕ ਦੀ ਖ਼ਰੀਦ ਵੀ ਕੀਤੀ ਜਾ ਰਹੀ ਹੈ।ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਅਦਾਇਗੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿੱਚ ਲਿਆਉਣ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …