ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਆਈ.ਏ.ਐਸ
ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ‘ਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਵਿੱਚ ਹੋੋਏ ਜਿਕਰਯੋਗ ਵਾਧੇ ਸੰਬੰਧੀ ਮਾਪਿਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਤਹਿਤ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਨੂੰ ਲੈ ਕੇ ਮੋਟਰ ਗੱਡੀਆਂ ਲਈ ਰੰਗਦਾਰ ਸਟਿੱਕਰ ਜਾਰੀ ਕੀਤਾ ਗਿਆ ਹੈ।
ਸਤਿੰਦਰਬੀਰ ਸਿੰਘ ਸਟੇਟ ਐਨਰੋਲਮੈਂਟ ਡਰਾਈਵ ਕੋਆਰਡੀਨੇਟਰ ਦੀ ਅਗਵਾਈ ਹੇਠ ਦਾਖਲਾ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾਉਂਦਿਆਂ ਸੁਸ਼ੀਲ ਕੁਮਾਰ ਤੁਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ) ਅੰਮ੍ਰਿਤਸਰ ਵਲੋਂ ਸਥਾਨਕ ਰਣਜੀਤ ਐਵੀਨਿਊ ਵਿਖੇ ਮੋਟਰਸਾਈਕਲਾਂ ਅਤੇ ਕਾਰਾਂ ਉਪਰ ਸਟਿੱਕਰ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਅਨੰਦ ਪਾਰਕ ਵਿਖੇ ਸੈਰ ਕਰਨ ਪੁੱਜੇ ਸ਼ਹਿਰ ਵਾਸੀਆਂ ਨੂੰ ਸਰਕਾਰੀ ਸਕੁਲਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੇ ਪੈਂਫਲੈਟ ਨੂੰ ਵੰਡਦਿਆਂ ਸਕੂਲ ਦਰਸ਼ਨ ਪ੍ਰੋਗਰਾਮ ਤਹਿਤ ਇਕ ਵਾਰ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਸ਼ਹਿਰ ਦੇ ਚਹਿਲ ਪਹਿਲ ਵਾਲੇ ਇਲਾਕੇ ਰਣਜੀਤ ਐਵੀਨਿਊ ਵਿਖੇ ਲੱਗਦੀਆਂ ਖਾਣ-ਪੀਣ ਦਾ ਸਮਾਨ ਵੇਚਣ ਵਾਲੀਆਂ ਰੇਹੜੀਆਂ ‘ਤੇ ਸਟਿੱਕਰ ਲਗਾਏ ਅਤੇ ਹਾਜਰ ਸ਼ਹਿਰ ਵਾਸੀਆਂ ਨੂੰ ਵਿਭਾਗ ਦੇ ਕੈਲੰਡਰ ਅਤੇ ਪੈਂਫਲੈਂਟ ਵੰਡੇ।
ਸੁਸ਼ੀਲ ਕੁਮਾਰ ਤੁਲੀ ਨੇ ਕਿਹਾ ਕਿ ਲੋਕ ਮਨਾਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਧਾਰਨਾ ਨੂੰ ਗਲਤ ਸਾਬਿਤ ਕਰਦਿਆਂ ਨਵੇਂ ਰਿਕਾਰਡ ਸਿਰਜ਼ੇ ਜਾ ਰਹੇ ਹਨ।ਸੂਬੇ ‘ਚ ਬਣੇ ਸਮਾਰਟ ਸਕੂਲਾਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਸਕੂਲਾਂ ਵਿੱਚ ਆਧੁਨਿਕ ਪ੍ਰਣਾਲੀ ਰਾਹੀ ਦਿੱਤੀ ਜਾ ਰਹੀ ਸਿੱਖਿਆ ਕਾਰਨ ਦੇਸ਼ ਭਰ ਵਿੱਚ ਪੰਜਾਬ ਦੇ ਸਰਕਾਰੀ ਸਕੁਲਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ।ਇਸ ਸਮੇਂ ਮੌਜ਼ੂਦ ਉਘੇ ਸਮਾਜ ਸੇਵੀ ਤੇ ਫੋਕਲੋਰ ਰਿਸਰਚ ਅਕਾਦਮੀ ਆਗੂ ਗੁਰਦੇਵ ਸਿੰਘ ਮਹਿਲਾਂਵਾਲਾ ਨੇ ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਬਦਲੇ ਮਾਹੌਲ ਅਤੇ ਆਧੁਨਿਕ ਤਕਨੀਕ ਨਾਲ ਦਿੱਤੀ ਜਾ ਰਹੀ ਸਿੱਖਿਆ ਦੀ ਸਰਾਹਣਾ ਕੀਤੀ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਚੰਦਰ ਪ੍ਰਕਾਸ਼ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਧਰਮਿੰਦਰ ਸਿੰਘ ਗਿੱਲ ਇੰਚਾਰਜ਼ ਆਈ.ਈ.ਡੀ, ਹਰਪ੍ਰੀਤ ਸਿੰਘ ਸੰਗਤਪੁਰਾ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media