ਕਪੂਰਥਲਾ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਕੋਵਿਡ ਦੀ ਰੋਕਥਾਮ ਲਈ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ
ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਹੈ ਕਿ ਲੋਕ ਇਸ ਦੀ ਮਹੱਤਤਾ ਸਮਝਣ ਕਿਉਂਕਿ ਟੀਕਾਕਰਨ ਨਾਲ ਹੀ ਕਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ।
ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਖੇਡ ਕਲੱਬਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਨਾਲ ਜੁੜੇ ਖੇਤਰਾਂ ਅੰਦਰ ਵੈਕਸੀਨੇਸ਼ਨ ਕੈਂਪ ਲਈ ਸਬੰਧਿਤ ਨੇੜਲੇ ਹਸਪਤਾਲ ਨਾਲ ਸੰਪਰਕ ਕਰਨ ਕਿਉਂਕਿ ਸਿਹਤ ਵਿਭਾਗ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਚੁਣੋ ਹੋਏ ਪ੍ਰਤੀਨਿਧੀਆਂ, ਮੋਹਤਬਰਾਂ ਵਿਅਕਤੀਆਂ ਦੀ ਪਹਿਲਕਦਮੀ ‘ਤੇ ਕੀਤੀ ‘ਪ੍ਰਤੀ ਬੇਨਤੀ’ ਰਾਹੀਂ ਸ਼ਰਤਾਂ ਪੂਰੀਆਂ ਕਰਨ ’ਤੇ ਸਬੰਧਿਤ ਥਾਂ ’ਤੇ ਜਾ ਕੇ ਕੈਂਪ ਲਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਪੇਂਡੂ ਖੇਤਰਾਂ ਅੰਦਰ 40 ਤੋਂ ਜਿਆਦਾ ਹੈਲਥ ਵੈਲਨੈਸ ਸੈਂਟਰਾਂ ਅਤੇ ਮੁਢਲੇ ਸਿਹਤ ਕੇਂਦਰਾਂ ਅੰਦਰ ਵੈਕਸੀਨੇਸ਼ਨ ਤੋਂ ਇਲਾਵਾ ਵੱਡੇ ਪਿੰਡਾਂ, ਗੁਰਦੁਆਰਾ ਤੇ ਮੰਦਿਰਾਂ ਵਿਖੇ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਵੈਕਸੀਨੇਸ਼ਨ ਲਈ ਘਰ ਤੋਂ ਦੂਰ ਨਾ ਜਾਣਾ ਪਵੇ।
ਉਨ੍ਹਾਂ ਕਿਹਾ ਕਿ ਸਰਪੰਚ-ਪੰਚ ਆਪਣੇ ਪਿੰਡਾਂ ਅੰਦਰ ਵੈਕਸੀਨੇਸ਼ਨ ਲਈ ਮੁਹਿੰਮ ਚਲਾਉਣ ਕਿਉਂਕਿ ਜਿਲ੍ਹੇ ਦੀ ਵੱਡੀ ਆਬਾਦੀ ਪਿੰਡਾਂ ਅੰਦਰ ਹੈ, ਜਿਸਨੂੰ ਕਵਰ ਕੀਤਾ ਜਾਣਾ ਹੈ।
ਇਸੇ ਦੌਰਾਨ ਜਿਲ੍ਹਾ ਟੀਕਾਕਰਨ ਅਫਸਰ ਡਾ. ਰਣਦੀਪ ਸਿੰਘ ਨੇ ਦੱਸਿਆ ਕਿ ਜਿਲ੍ਹੇ ਅੰਦਰ 24 ਅਪ੍ਰੈਲ ਤੱਕ 88384 ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ।ਇਸ ਵਿਚੋਂ 55647 ਲੋਕ 60 ਸਾਲ ਦੀ ਉਮਰ ਤੋਂ ਉਪਰ ਦੇ ਹਨ।ਇਸ ਤੋਂ ਇਲਾਵਾ 4502 ਸਿਹਤ ਵਰਕਰਾਂ ਤੇ 8442 ਫਰੰਟ ਲਾਇਨ ਵਰਕਰਾਂ ਦਾ ਵੀ ਟੀਕਾਕਰਨ ਕੀਤਾ ਗਿਆ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media