
ਅੰਮ੍ਰਿਤਸਰ, 2 ਨਵੰਬਰ (ਗੁਰਪ੍ਰੀਤ ਸਿੰਘ) – ਗਰੀਬ, ਲੋੜਵੰਦ ਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਦੀ ਪਿਛਲੇ 17 ਸਾਲਾਂ ਤੋਂ ਲਗਾਤਾਰ ਸੇਵਾ ਕਰ ਰਹੀ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਵਿਖੇ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਗਿਆ। ਕੈਂਪ ਦਾ ਸ਼ੁੱਭ ਅਰੰਭ ਜਸਬੀਰ ਸਿੰਘ ਹੰਸਪਾਲ ਕਨੇਡਾ, ਬਿਸ਼ਨ ਸਿੰਘ ਹੰਸਪਾਲ ਪਬਲਿਕ ਚੈਰੀਟੇਬਲ ਟਰੱਸਟ ਅੰਮ੍ਰਿਤਸਰ ਵੱਲੋਂ ਅਰਦਾਸ ਉਪਰੰਤ ਕੀਤਾ ਗਿਆ।ਚੇਅਰਮੈਨ ਭਾਈ ਮਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਲਗਾਏ ਗਏ ਇਸ ਮੈਡੀਕਲ ਕੈਂਪ ਵਿੱਚ 850 ਮਰੀਜ਼ਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ ਗਿਆ, ਜਿੰਨ੍ਹਾਂ ਵਿੱਚੋਂ ਲੋੜਵੰਦਾਂ ਨੂੰ ਦਵਾਈਆਂ ਅਤੇ ਅੱਖਾਂ ਵਿੱਚ ਪਾਉਣ ਵਾਲਾ ਦਾਰੂ ਮੁਫਤ ਦਿੱਤਾ ਗਿਆ, ਜਦਕਿ 140 ਮਰੀਜ਼ਾਂ ਦੀਆਂ ਅੱਖਾਂ ਦਾ ਅਪਰੇਸ਼ਨ ਸੁਸਾਇਟੀ ਵੱਲੋਂ ਮੁਫਤ ਕਰਵਾਇਆ ਜਾਵੇਗਾ।
ਲ਼ੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਨੇ ਇਸ ਸੁਸਾਇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਰੀਬ ਲੋਕਾਂ ਦੀ ਸਹਾਇਤਾ ਕਰਨਾ ਬਹੁਤ ਵੱਡਾ ਉਪਰਾਲਾ ਹੈ ਅਤੇ ਗੁਰਦੁਆਰਾ ਸਾਹਿਬ ਵੱਲੋਂ ਸੁਸਾਇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਚੇਅਰਮੈਨ ਭਾਈ ਮਨਜੀਤ ਸਿੰਘ ਤੇ ਰਾਣਾ ਪਲਵਿੰਦਰ ਸਿੰਘ, ਅਕਾਲੀ ਆਗੂ ਦੀਦਾਰ ਸਿੰਘ ਦੋਬੁਰਜੀ ਤੇ ਮੈਨੇਜਰ ਜੋਬਨਜੀਤ ਸਿੰਘ ਸ਼ੰਕਪੁਰੀਆ ਨੇ ਅੱਖਾਂ ਦੇ ਮਾਹਿਰ ਡਾਕਟਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਕੈਂਪ ਵਿੱਚ ਪ੍ਰਿੰ: ਬਲਜਿੰਦਰ ਸਿੰਘ, ਸੁਸਾਇਟੀ ਦੇ ਪ੍ਰਧਾਨ ਦਰਸ਼ਨ ਸਿੰਘ ਚਾਨੀ, ਡਾ. ਅਮਰੀਕ ਸਿੰਘ ਮਾਤਾ ਕੌਲਾਂ ਜੀ ਹਸਪਤਾਲ, ਜਸਬੀਰ ਸਿੰਘ ਸੇਠੀ, ਸੁਰਿੰਦਰ ਸਿੰਘ ਵਿੱਤ ਸਕੱਤਰ, ਜਸਬੀਰ ਸਿੰਘ ਬੈਂਕ ਵਾਲੇ, ਗਿਆਨੀ ਚਰਨ ਸਿੰਘ, ਚਰਨਜੀਤ ਸਿੰਘ ਵਾਲੀਆ, ਜੋਗਿੰਦਰ ਸਿੰਘ ਟੰਡਨ, ਗਰਬਖਸ਼ ਸਿੰਘ ਬੱਗਾ, ਸ੍ਰੀ ਮੁੰਨੀ ਲਾਲ, ਰਣਬੀਰ ਸਿੰਘ ਰਾਣਾ, ਸਤਿੰਦਰ ਕੌਰ, ਹਰਜੀਤ ਕੌਰ, ਸੁਨੈਣਜੀਤ ਕੌਰ, ਹਰਜੀਤ ਕੌਰ ਮਰਵਾਹਾ, ਹਰਜਿੰਦਰ ਸਿੰਘ ਡਿੰਪਾ, ਅਮਰਜੀਤ ਸਿੰਘ ਭੋਲੇਕੇ, ਪ੍ਰਮਿੰਦਰ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media