Tuesday, August 25, 2026

ਖੁਸ਼ਹਾਲੀ ਦੇ ਰਾਖਿਆਂ ਦਾ ਕਣਕ ਦੀ ਸੁਚੱਜੀ ਖ਼ਰੀਦ ਵਿੱਚ ਵਿਸ਼ੇਸ਼ ਯੋਗਦਾਨ

ਜ਼ਿਲ੍ਹੇ ਦੀਆਂ ਮੰਡੀਆਂ ‘ਚ ਰੋਜ਼ਾਨਾ ਖ਼ਰੀਦ ਪ੍ਰਕਿਰਿਆ ’ਤੇ ਰੱਖੀ ਜਾ ਰਹੀ ਹੈ ਨਿਗਰਾਨੀ-ਕਰਨਲ ਚੂਹੜ ਸਿੰਘ

ਨਵਾਂਸ਼ਹਿਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਾਰੀਆਂ ਮੰਡੀਆਂ ਵਿੱਚ ਇਸ ਵੇਲੇ ਕਣਕ ਦੀ ਖ਼ਰੀਦ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ।ਇਕ ਪਾਸੇ ਜਿਥੇ ਸਰਕਾਰੀ ਤੰਤਰ, ਖ਼ਰੀਦ ਏਜੰਸੀਆਂ ਅਤੇ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਹੋਰ ਧਿਰਾਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਵਿਚ ਜੀਅ-ਜਾਨ ਨਾਲ ਜੁੱਟੀਆਂ ਹੋਈਆਂ ਹਨ, ਉਥੇ ਹੀ ਪੰਜਾਬ ਸਰਕਾਰ ਦੀਆਂ ਅੱਖਾਂ ਤੇ ਕੰਨ ਬਣ ਕੇ ਆਪਣੀ ਡਿਊਟੀ ਨਿਭਾਅ ਰਹੇ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ) ਵੀ ਕਣਕ ਦੀ ਸੁਚੱਜੀ ਖ਼ਰੀਦ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ।ਜੀ.ਓ.ਜੀ ਦੇ ਜ਼ਿਲ੍ਹਾ ਹੈਡ ਕਰਨਲ ਚੂਹੜ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਪਾਰਦਰਸ਼ੀ ਢੰਗ ਨਾਲ ਖ਼ਰੀਦ ਕਰਵਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਨਿਪਟਾਰਾ ਕਰਵਾਉਣ ਦੇ ਨਾਲ-ਨਾਲ ਸਰਕਾਰ ਨੂੰ ਫੀਡਬੈਕ ਭੇਜਣ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖੁਸ਼ਹਾਲੀ ਦੇ ਰਾਖੇ ਰੋਜ਼ਾਨਾ ਮੰਡੀਆਂ ਵਿਚ ਜਾ ਰਹੇ ਹਨ। ਉਹ ਮੰਡੀਆਂ ਵਿਚ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਜਾਗਰੂਕਤਾ ਦੇ ਨਾਲ-ਨਾਲ ਸਾਰੇ ਇਹਤਿਆਤਾਂ ਦੀ ਪਾਲਣਾ ਵੀ ਕਰਵਾਉਂਦੇ ਹਨ।ਇਸ ਤੋਂ ਇਲਾਵਾ ਉਹ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਆਦਿ ਨੂੰ ਕੋਵਿਡ ਰੋਕੂ ਟੀਕਾਕਰਨ ਲਈ ਪ੍ਰੇਰਿਤ ਕਰ ਕੇ ਉਨ੍ਹਾਂ ਦਾ ਟੀਕਾਕਰਨ ਵੀ ਕਰਵਾ ਰਹੇ ਹਨ।
                     ਕਰਨਲ ਚੂਹੜ ਸਿੰਘ ਨੇ ਦੱਸਿਆ ਕਿ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਜਿਥੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲਿਆ ਜਾਂਦਾ ਹੈ, ਉਥੇ ਹੀ ਮੰਡੀਆਂ ਵਿਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਪਖਾਨਿਆਂ, ਸਾਫ਼-ਸਫ਼ਾਈ, ਹੱਥ ਧੋਣ ਅਤੇ ਮਾਸਕਾਂ ਆਦਿ ਦੇ ਪ੍ਰਬੰਧ ਵੀ ਦੇਖੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 128 ਜੀ.ਓ.ਜੀ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਵੱਲੋਂ ਚੱਲ ਰਹੀ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ‘ਮਿਸ਼ਨ ਵੈਕਸੀਨ ਸੇਵਾ’ ਵੀ ਸ਼ੁਰੂ ਕੀਤੀ ਗਈ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …