ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸਿਵਲ ਸਰਜਨ ਅਤੇ ਸਥਾਨਕ ਸਿਹਤ ਵਿਭਾਗ ਦੇ ਸਹਿਯੋਗ ਨਾਲ
ਕੋਵਿਡ-19 ਦੀ ਮਹਾਮਾਰੀ ਤੋਂ ਸੁਰੱਖਿਆ ਲਈ ਚਲਾਈ ਗਈ ਟੀਕਾਕਰਨ ਮੁਹਿੰਮ ਤਹਿਤ ਟੀਕਾਕਰਨ ਕੈਂਪ ਲਗਾਇਆ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਇਸ ਕੈਂਪ ਦਾ ਉਦਘਾਟਨ ਕੀਤਾ।ਨੋਡਲ ਅਫਸਰ ਮੋਬਾਇਲ ਵੈਕਸੀਨੇਸ਼ਨ ਡਾ. ਨੀਲਮ ਭਗਤ ਨੇ ਆਪਣੀ ਟੀਮ ਦੇ ਮੈਂਬਰਾਂ ਸ਼੍ਰੀਮਤੀ ਮਨਜੀਤ ਕੌਰ ਅਤੇ ਸ਼੍ਰੀਮਤੀ ਕੁਲਵਿੰਦਰ ਕੌਰ, ਮਲਟੀਪਰਪਜ਼ ਹੈਲਥ ਵਰਕਰਾਂ, ਸ਼੍ਰੀਮਤੀ ਸਿਮਰਨਜੀਤ ਕੌਰ, ਆਸ਼ਾ ਵਰਕਰ ਸਮੇਤ ਇਸ ਟੀਕਾਕਰਨ ਕੈਂਪ ਦਾ ਸੰਚਾਲਨ ਕੀਤਾ।
ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਸਾਰਿਆਂ ਨੂੰ ਟੀਕਾ ਲਗਵਾਉਣਾ ਅਤੇ ਇਸ ਤੋਂ ਬਾਅਦ ਵੀ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ ਹੈ।ਉਨਾਂ ਸਾਰੇ ਸਿਹਤ ਕਰਮਚਾਰੀਆਂ ਦੀ ਸ਼ਲਾਘਾ ਕੀਤੀ, ਜੋ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾ ਕੇ ਸਾਡੇ ਸਾਰਿਆਂ ਲਈ ਦਿਨ ਰਾਤ ਕੰਮ ਕਰ ਰਹੇ ਹਨ।ਉਹਨਾਂ ਨੇ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੇ ਮੈਂਬਰਾਂ ਨੂੰ ਟੀਕਾਕਰਨ ਮੁਹਿੰਮ ਤੋਂ ਜਾਣੂ ਕਰਵਾਇਆ।
ਸਥਾਨਕ ਸਿਵਲ ਸਰਜਨ ਵਿਭਾਗ ਦੀ ਮੋਬਾਇਲ ਵੈਕਸੀਨੇਸ਼ਨ ਡਰਾਈਵ ਇੰਚਾਰਜ ਡਾ. ਨੀਲਮ ਦੇ ਅਨੁਸਾਰ ਇਸ ਟੀਕਾਕਰਨ ਸ਼ਿਵਰ `ਚ ਕਾਲਜ ਦੇ ਸਟਾਫ ਮੈਂਬਰਾਂ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਲਗਭਗ 100 ਮੈਂਬਰਾਂ ਨੇ ਪਹਿਲਾ ਟੀਕਾ ਲਗਵਾਇਆ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media