Monday, August 24, 2026

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 2 ਲੱਖ ਮੀਟਿਰਿਕ ਟਨ ਤੋਂ ਉਪਰ ਹੋਈ-ਡੀ.ਐਫ.ਐਸ.ਸੀ

ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 155 ਕਰੋੜ 49 ਲੱਖ ਦੀ ਅਦਾਇਗੀ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲੇ੍ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 25 ਅਪ੍ਰੈਲ ਤੱਕ 155 ਕਰੋੜ 49 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
                ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ  ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ੍ ਦੀਆਂ ਮੰਡੀਆਂ ਵਿੱਚ 209670 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋ 195919 ਮੀਟਿਰਕ ਟਨ ਦੀ ਵੱਖ ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਚੁੱਕੀ ਹੈ। ਉੁਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
                    ਮਹਿਰਾ ਨੇ ਦੱਸਿਆ ਕਿ 25 ਅਪ੍ਰੈਲ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 195919 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਪਨਗਰੇਨ ਵਲੋਂ 67194 ਮੀਟ੍ਰਿਕ ਟਨ, ਮਾਰਕਫੈਡ ਵਲੋਂ 54519 ਮੀਟ੍ਰਿਕ ਟਨ, ਪਨਸਪ ਵਲੋਂ 40983 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵਲੋਂ 20182 ਮੀਟ੍ਰਿਕ ਟਨ ਅਤੇ ਐਫ਼.ਸੀ.ਆਈ ਵਲੋਂ 1304 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
                   ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਖਰੀਦ ਕੀਤੀ ਗਈ ਕਣਕ ਦੀ ਚੁੱਕਾਈ ਜਾਰੀ ਹੈ ਅਤੇ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏੇ ਹਨ।
                   ਕੰਟਰੋਲਰ ਸਿਵਲ ਸਪਲਾਈ ਨੇ ਅਪੀਲ ਕੀਤੀ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿੱਚ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣ ਅਤੇ ਮਾਸਕ ਪਾਉਣਾ ਯਕੀਨੀ ਬਣਾਉਣ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …