Saturday, May 30, 2026

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਹੁਣ ਤੱਕ 173396 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਕਿਸਾਨਾਂ ਨੂੰ ਕਰੀਬ 258 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਨਵਾਂਸ਼ਹਿਰ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 173396 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਹੁੰਚੀ ਕੁੱਲ 174470 ਮੀਟਿ੍ਰਕ ਟਨ ਕਣਕ ਵਿਚੋਂ 173396 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 51880 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 38578 ਮੀਟ੍ਰਿਕ ਟਨ, ਪਨਸਪ ਵੱਲੋਂ 36714 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 23404 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 22820 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 257.79 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 78.36 ਕਰੋੜ, ਮਾਰਕਫੈਡ ਵੱਲੋਂ 64.47 ਕਰੋੜ, ਪਨਸਪ ਵੱਲੋਂ 66.47 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 38.66 ਅਤੇ ਐਫ.ਸੀ.ਆਈ ਵੱਲੋਂ 9.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਇਸੇ ਤਰ੍ਹਾਂ ਕੋਵਿਡ ਮਹਾਮਾਰੀ ਤੋਂ ਬਚਾਅ ਲਈ ਸਾਰੇ ਖ਼ਰੀਦ ਕੇਂਦਰਾਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਇਹਤਿਆਤ ਵਰਤੇ ਜਾਣੇ ਯਕੀਨੀ ਬਣਾਏ ਗਏ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …