ਅੰਮ੍ਰਿਤਸਰ 2 ਨਵੰਬਰ (ਸੁਖਬੀਰ ਸਿੰਘ) – 1984 ਵਿਚ ਦਿੱਲੀ ਅਤੇ ਭਾਰਤ ਦੇ ਹੋਰਨਾਂ ਸੂਬਿਆਂ ਵਿਚ ਸਿੱਖ ਨਸ਼ਲਕੁਸ਼ੀ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦਾ 30 ਸਾਲ ਬੀਤ ਜਾਣ ਮਗਰੋਂ ਵੀ ਹੁਣ ਤੱਕ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਾ ਮਿਲਣ ਅਤੇ ਪੀੜ੍ਹਤ ਪਰਿਵਾਰਾਂ ਨੂੰ ਇੰਨਸਾਫ ਦਿਵਾਉਣ ਲਈ ਕੱਲ ਪੰਜਾਬ ਬੰਦ ਦੇ ਸੱਦੇ ਨੂੰ ਪੂਰਨ ਤੌਰ ਤੇ ਸਫਲ ਬਣਾਉਣ ਲਈ ਸਮੂੰਹ ਪੰਜਾਬਵਾਸੀਆਂ, ਸਾਰੀਆਂ ਰਾਜਨੀਤਿਕ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਅਤੇ ਜ਼ਿਲ੍ਹਾ ਪ੍ਰਸਾਸ਼ਨ ਦਾ ਧੰਨਵਾਦ ਕਰਦਿਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕੌਂਸਲਰ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਲੋਕਾਂ ਨੇ ਫੈਡਰੇਸ਼ਨ ਮਹਿਤਾ ਨੂੰ ਪੂਰਨ ਸ਼ਾਂਤਮਈ ਢੰਗ ਨਾਲ ਪੰਜਾਬ ਬੰਦ ਵਿਚ ਪੂਰਾ ਸਹਿਯੋਗ ਅਤੇ ਸਮਰਥਨ ਦੇ ਕੇ ਸਿੱਧ ਕਰ ਦਿੱਤਾ ਹੈ ਕਿ ਉਹ ਪੀੜ੍ਹਤਾਂ ਨੂੰ ਇੰਨਸਾਫ ਦਿਵਾਉਣ ਲਈ ਉਨ੍ਹਾਂ ਦੇ ਨਾਲ ਹਨ। ਢੋਟ ਨੇ ਕੱਲ ਪੰਜਾਬ ਦੌਰਾਨ ਲੋਕਾਂ ਨੂੰ ਆਈ ਪ੍ਰੇਸ਼ਾਨੀ ਲਈ ਮਾਫੀ ਮੰਗਦੇ ਹੋਏ ਕਿਹਾ ਕਿ ਕੇਂਦਰ ਦੀ ਅੰਨੀ ਬੋਲੀ ਸਰਕਾਰ ਨੂੰ ਜਗਾਉਣ ਲਈ ਉਨ੍ਹਾਂ ਨੂੰ ਇਹ ਰਸਤਾ ਅਪਣਾਉਣਾ ਪਿਆ ਹੈ।
ਉਨ੍ਹਾਂ ਕਿਹਾ ਕਿ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦਿੱਲੀ ਦੇ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਪੀੜ੍ਹਤਾਂ ਨੂੰ ਇੰਨਸਾਫ ਦਿਵਾਉਣ ਤੱਕ ਆਪਣਾ ਸੰਘਰਸ਼ ਇਸੇ ਤਰ੍ਹਾਂ ਹੀ ਜ਼ਾਰੀ ਰੱਖੇਗੀ ਜੇਕਰ ਕੇਂਦਰ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਵਿਚ ਢਿੱਲ ਮੱਠ ਵਾਲੀ ਨੀਤੀ ਅਪਣਾਈ ਤਾਂ ਉਹ ਆਉਣ ਵਾਲੇ ਸਮੇਂ ਵਿਚ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਾਸੀਆਂ ਦੇ ਸ਼ਾਂਤਮਈ ਢੰਗ ਨਾਲ ਪੰਜਾਬ ਬੰਦ ਵਿਚ ਪੂਰਨ ਸਹਿਯੋਗ ਦੇਣ ਲਈ ਉਹ ਉਨ੍ਹਾਂ ਦੇ ਰਿਣੀ ਹਨ। ਢੋਟ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ 30 ਸਾਲ ਬੀਤ ਜਾਣ ਮਗਰੋਂ ਵੀ ਦਿੱਲੀ ਦੰਗਿਆਂ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਮਿਲੀ ਇਹ ਲੋਕਤੰਤਰ ‘ਚ ਕਾਲਾ ਧੱਬਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …