ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਸ਼ਤਾਬਦੀ ਸਮਾਗਮ ਸੰਕੇਤਕ ਰੂਪ ਵਿੱਚ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਦਾ ਵੱਡਾ ਇੱਕਠ ਨਹੀਂ ਕੀਤਾ ਜਾ ਰਿਹਾ।29 ਅਪ੍ਰੈਲ ਤੋਂ ਲੈ ਕੇ 1 ਮਈ ਤੱਕ ਗੁਰੂ ਸਾਹਿਬ ਦੇ ਜਨਮ ਅਸਥਾਨ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਕੀਤੇ ਜਾਣੇ ਹਨ।
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਸ਼ਨੀਵਾਰ ਤੇ ਐਤਵਾਰ ਦੀ ਤਾਲਾਬੰਦੀ ਵਿਚ ਢਿੱਲ ਦੇਣ ਲਈ ਮੁੱਖ ਮੰਤਰੀ ਨੂੰ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਬੇਸ਼ੱਕ ਕੋਰੋਨਾ ਦੇ ਵੱਧਦੇ ਪ੍ਰਭਾਵ ਕਾਰਨ ਤਾਲਾਬੰਧੀ ਦੇ ਆਦੇਸ਼ ਕੀਤੇ ਗਏ ਹਨ, ਪਰੰਤੂ ਜਿਹੜੀਆਂ ਸੰਗਤਾਂ ਸ਼ਰਧਾ ਨਾਲ ਹਾਜ਼ਰੀ ਭਾਰਨਾਂ ਚਾਹੁੰਦੀਆਂ ਹਨ ਉਨ੍ਹਾਂ ਨੂੰ ਰੋਕਿਆ ਨਾ ਜਾਵੇ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਕੇਤਕ ਤੌਰ ’ਤੇ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …