Thursday, July 3, 2025
Breaking News

ਹੁਣ ਸਾਰੀਆਂ ਦੁਕਾਨਾਂ ਸ਼ਾਮ 5 ਵਜੇ ਬੰਦ ਹੋਣਗੀਆਂ – ਜ਼ਿਲ੍ਹਾ ਮੈਜਿਸਟਰੇਟ

ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਨਵੀਆਂ ਹਦਾਇਤਾਂ ਜਾਰੀ

ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ) – ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜੋ ਕਿ ਮਿਤੀ 27 ਅਪ੍ਰੈਲ ਤੋਂ ਲਾਗੂ ਹੋ ਗਈਆਂ ਹਨ।
                 ਉਨਾਂ ਦੱਸਿਆ ਕਿ ਹੁਣ ਸਾਰੀਆਂ ਦੁਕਾਨਾਂ ਸ਼ਾਮ 5 ਵਜੇ ਬੰਦ ਹੋਣਗੀਆਂ, ਪਰ ਹੋਮ ਡਿਲੀਵਰੀ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ।ਉਨਾਂ੍ਹ ਕਿਹਾ ਕਿ ਰਾਤ ਦੇ ਕਰਫਿਊ ਦਾ ਸਮਾਂ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ।ਸ਼ਾਮ 6 ਵਜੇ ਤੱਕ ਲੋਕ ਆਪੋ ਆਪਣੇ ਘਰਾਂ ਵਿੱਚ ਚਲੇ ਜਾਣ।ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਵਿਅਕਤੀ ਬਿਨਾਂ ਐਮਰਜੈਂਸੀ ਤੋਂ ਬਾਹਰ ਨਾ ਨਿਕਲੇ।
               ਇਸੇ ਤਰ੍ਹਾਂ ਵੀਕੈਂਡ ਕਰਫਿਊ ਸ਼ਨਿਚਰਵਾਰ ਨੂੰ ਸਵੇਰੇ 5 ਵਜੇ ਸ਼ੁਰੂ ਹੋਵੇਗਾ ਅਤੇ ਇਹ ਸੋਮਵਾਰ ਦੇ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।ਇਸ ਸਮੇਂ ਦੌਰਾਨ ਸਾਰੀਆਂ ਜਰੂਰੀ ਗਤੀਵਿਧੀਆਂ ਜਾਰੀ ਰੱਖੀਆਂ ਜਾ ਸਕਦੀਆਂ ਹਨ। ਸਰਵਿਸ ਇੰਡਸਟਰੀ ਸਮੇਤ ਸਾਰੇ ਪ੍ਰਾਈਵੇਟ ਦਫਤਰਾਂ ਨੂੰ ਸਿਰਫ ਘਰੋਂ ਕੰਮ ਕਰਨ ਦੀ ਆਗਿਆ ਹੋਵੇਗੀ।
                ਖਹਿਰਾ ਨੇ ਦੱਸਿਆ ਕਿ ਦਵਾਈਆਂ ਸਮੇਤ ਦੁੱਧ, ਦੁੱਧ ਨਾਲ ਸਬੰਧਤ ਉਤਪਾਦ, ਸਬਜ਼ੀਆਂ, ਫਰੂਟ ਆਦਿ ਨਾਲ ਸਬੰਧਤ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ।
             ਮੈਨੂਫੈਕਚਰਿੰਗ ਸਨਅਤਾਂ ਨਾਲ ਸਬੰਧਤ ਕਾਮੇ ਅਤੇ ਵਾਹਨ ਮਾਲਕ ਵਲੋਂ ਮੁਹੱਈਆ ਕਰਵਾਏ ਮਨਜ਼ੂਰੀ ਦਸਤਾਵੇਜਾਂ ਨਾਲ ਹੀ ਚੱਲ ਸਕਣਗੇ।
                 ਹਵਾਈ, ਬੱਸ ਅਤੇ ਰੇਲ ਸੇਵਾਵਾਂ ਜਾਰੀ ਰਹਿਣਗੀਆਂ।
               ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਉਸਾਰੀ ਕਾਰਜ਼ ਚਾਲੂ ਰੱਖਣ ਦੀ ਇਜਾਜ਼ਤ ਹੈ।
            ਖੇਤੀਬਾੜੀ, ਕਣਕ ਸਮੇਤ ਫਸਲਾਂ ਦੇ ਖਰੀਦ ਕਾਰਜ਼, ਪਸ਼ੂਆਂ ਨਾਲ ਸਬੰਧਤ ਸੇਵਾਵਾਂ ਜਾਰੀ ਰੱਖੀਆਂ ਜਾ ਸਕਦੀਆਂ ਹਨ।
              ਈ- ਕਾਮਰਸ ਅਤੇ ਵਸਤਾਂ ਦੀ ਢੋਆ ਢੁਆਈ ਕੀਤੀ ਜਾ ਸਕਦੀ ਹੈ।
           ਵੈਕਸੀਨੇਸ਼ਨ ਕੈਂਪਾਂ ‘ਤੇ ਕੋਈ ਰੋਕ ਨਹੀਂ ਹੋਵੇਗੀ।
                    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ੍ਹ ਅਧਿਕਾਰੀਆਂ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣਾ, ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਬਣਾਈ ਰੱਖਣਾ, ਬਜ਼ਾਰਾਂ ਅਤੇ ਪਬਲਿਕ ਟਰਾਂਸਪੋਰਟ ਵਿੱਚ ਭੀੜ ਨੂੰ ਨਿਯਮਤ ਕਰਨਾ, ਕੋਵਿਡ ਨਿਯਮਾਂ ਦੀ ਉਲੰਘਣਾ ਜਿਵੇਂ ਕਿ ਮਾਸਕ ਨਾ ਪਹਿਨਣਾ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ਨੂੰ ਨਿਰਧਾਰਿਤ ਜੁਰਮਾਨੇ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।
                 ਉਨਾਂ ਕਿਹਾ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਅਦਾਰਿਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 188 ਅਤੇ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 51-60 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
               ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਵਿੱਚ ਰਹਿ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਿਹਾ ਜਾ ਸਕੇ।ਉਹਨਾਂ ਲੋਕਾਂ ਨੂੰ ਮਿਸ਼ਨ ਫਤਹਿ ਨੂੰ ਸਫਲ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …