Saturday, September 26, 2026

ਬਲੌਰ ਸਿੰਘ ਲੌਂਗੋਵਾਲ ਬਹੁਜਨ ਸਮਾਜ ਪਾਰਟੀ ਜਿਲ੍ਹਾ ਸੰਗਰੂਰ ਦੇ ਸਕੱਤਰ ਨਿਯੁੱਕਤ

ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸੁਨਾਮ ਦੇ ਬਹੁਤ ਹੀ ਮਿਹਨਤੀ ਅਤੇ ਪੁਰਾਣੇ ਲੀਡਰ ਬਲੌਰ ਸਿੰਘ ਲੌਂਗੋਵਾਲ ਨੂੰ ਬਿਜਲੀ ਵਿਭਾਗ ਵਿਚੋਂ ਸੇਵਾਮੁਕਤ ਹੋਣ ਉਪਰੰਤ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਬੀ.ਐਸ.ਪੀ ਦੇ ਸੂਬਾ ਜਰਨਲ ਸਕੱਤਰ ਚਮਕੌਰ ਸਿੰਘ ਵੀਰ ਵਲੋਂ ਪਾਰਟੀ ਜਿਲਾ ਸੰਗਰੂਰ ਦੇ ਸਕੱਤਰ ਨਿਯੁੱਕਤ ਕੀਤਾ ਗਿਆ ਹੈ।
                 ਬਲੌਰ ਸਿੰਘ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦਾ ਧੰਨਵਾਦੀ ਹਨ, ਜਿਨ੍ਹਾਂ ਨੇ ਸੇਵਾ ਦਾ ਮੌਕਾ ਦਿੱਤਾ ਹੈ।ਉਨ੍ਹਾਂ ਅੱਗੇ ਕਿਹਾ ਕਿ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਬੀ.ਐਸ.ਪੀ ਵਲੋਂ ਪੰਜਾਬ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਮੋਟਰਸਾਈਕਲ ਰੈਲੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ ਸਾਰੇ ਪਿੰਡਾਂ ਵਿੱਚ ਮੋਟਰਸਾਇਕਲ ਰੈਲੀ ਲਈ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਸੁਨਾਮ ਦੀ ਮੋਟਰਸਾਈਕਲ ਰੈਲੀ ਲਾਮਿਸਾਲ ਹੋਵੇਗੀ।
                    ਬਲੌਰ ਸਿੰਘ ਦੀ ਇਸ ਨਿਯੁੱਕਤੀ ਲਈ ਬਸਪਾ ਵਿਧਾਨ ਸਭਾ ਹਲਕਾ ਸੁਨਾਮ ਦੇ ਯੂਥ ਆਗੂ ਕਸ਼ਮੀਰਾ ਸਿੰਘ ਲੌਂਗੋਵਾਲ ਅਤੇ ਰਾਮ ਸਿੰਘ ਲੌਂਗੋਵਾਲ ਨੇ ਬੀ.ਐਸ.ਪੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅਤੇ ਜਰਨਲ ਸਕੱਤਰ ਚਮਕੌਰ ਸਿੰਘ ਵੀਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਨਾਲ ਵਿਧਾਨ ਸਭਾ ਹਲਕਾ ਸੁਨਾਮ ਦਾ ਮਾਣ ਹੋਰ ਵਧਿਆ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …