Monday, February 23, 2026

ਮੁੱਖ ਮੰਤਰੀ ਪੰਜਾਬ ਸ. ਬਾਦਲ ਨੇ ਵਿਆਹੀ ਜੋੜੀ ਨੂੰ ਦਿੱਤਾ ਅਸ਼ੀਰਵਾਦ

PPN02111408

ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ  ਅੱਜ  ਸਾਬਕਾ ਕੈਬਨਿਟ ਵਜੀਰ ਸ. ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਦੇ ਵਿਆਹ ਸਮਾਗਮ ਵਿੱਚ ਪਹੁੰਚੇ।ਸਥਾਨਕ ਰਾਜਾਸਾਂਸੀ ਰੋਡ ਤੇ ਸਥਿਤ ਇਕ ਪੈਲਸ ਸਵੇਰੇ ਕਰੀਬ 12 ਵਜੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਸਮੇਤ ਪੰਜਾਬ ਦੀਆਂ ਪ੍ਰਮੁੱਖ ਹਸਤੀਆਂ ਨੇ ਵਿਆਹ ਸਮਾਗਮ ਵਿੱਚ ਸ਼ਿਰਕਤ ਕੀਤੀ।ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਨਵੀਂ ਵਿਆਹੀ ਜੋੜੀ ਨੂੰ ਅਸ਼ੀਰਵਾਦ ਦਿੰਦਿਆਂ ਪ੍ਰਾਮਤਮਾ ਅੱਗੇ ਇਸ ਪਰਿਵਾਰ ਨੂੁੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰਹਿਣ ਦੀ ਅਰਦਾਸ ਕੀਤੀ।
ਇਸ ਮੌਕੇ ਸ.  ਬਿਕਰਮ ਸਿੰਘ ਮਜੀਠੀਆ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ, ਸ੍ਰੀ ਅਨਿਲ ਜੋੋਸ਼ੀ,  ਸ.  ਰਣਜੀਤ ਸਿੰਘ ਬ੍ਰਹਮਪੁਰਾ, ਸ. ਸੋਹਣ ਸਿੰਘ ਠੰਡਲ, ਸ੍ਰੀ ਵਿਨੋਦ ਖੰਨਾ ਲੋਕ ਸਭਾ ਮੈਂਬਰ, ਸ੍ਰੀ ਕਮਲ ਸ਼ਰਮਾ ਭਾਜਪਾ ਪ੍ਰਧਾਨ, ਸ੍ਰੀ ਰਾਜ ਮਹਿੰਦਰ ਸਿੰਘ ਮਜੀਠਾ, ਸz ਇੰਦਰਬੀਰ ਸਿੰਘ ਬੁਲਾਰੀਆ, ਸ.  ਵਿਰਸਾ ਸਿੰਘ ਵਲਟੋਹਾ, ਸ੍ਰੀ ਗੁਰਬਚਨ ਸਿੰਘ ਬੱਬੇਹਾਲੀ, ਸ. ਵੀਰ ਸਿੰਘ ਲੋਪੋਕੇ, ਸ੍ਰੀ ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਰਵੀਕਰਨ ਸਿੰਘ ਕਾਹਲੋਂ ਅਤੇ ਸ੍ਰੀ ਤਰੁਣ ਚੁੱਘ ਨੇ ਸ਼ਮੂਲੀਅਤ ਕੀਤੀ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply