Saturday, September 26, 2026

ਕੋਵਿਡ ਦੇ ਚੱਲਦਿਆਂ ਆਕਸੀਜਨ ਦੀ ਕੋਈ ਕਿੱਲਤ ਨਹੀਂ – ਡਾ. ਨਿਧੀ ਕੁਮੁਦ ਬਾਂਬਾ

ਜਿਲ੍ਹਾ ਪ੍ਰਸਾਸ਼ਨ ਨੇ ਜਿਲ੍ਹੇ ‘ਚ ਬਣਾਇਆ ਆਕਸੀਜਨ ਸੈਲ

ਪਠਾਨਕੋਟ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੋਵਿਡ ਦੇ ਚਲਦਿਆਂ ਆਕਸੀਜਨ ਦੀ ਕਿਸੇ ਵੀ ਤਰ੍ਹਾਂ ਦੀ ਕਿੱਲਤ ਨਹੀਂ ਹੈ ,ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹੇ ਅੰਦਰ ਆਕਸੀਜ਼ਨ ਸੈਲ ਸਥਾਪਤ ਕੀਤਾ ਗਿਆ ਹੈ, ਜਿਵੈਂ ਹੀ ਹਸਪਤਾਲਾਂ ਵੱਲੋਂ ਆਕਸੀਜ਼ਨ ਸਿਲੈਂਡਰ ਦੀ ਡਿਮਾਂਡ ਆਉਦੀ ਹੈ ਤਾਂ ਨਾਲ ਦੀ ਨਾਲ ਹੀ ਉਨ੍ਹਾਂ ਹਸਪਤਾਲਾਂ ਨੂੰ ਆਕਸੀਜ਼ਨ ਸਿਲੰਡਰ ਦੀ ਸਪਲਾਈ ਦੀ ਸਪਲਾਈ ਕਰ ਦਿੱਤੀ ਜਾਂਦੀ ਹੈ। ਇਹ ਪ੍ਰਗਟਾਵਾ ਡਾ. ਨਿਧੀ ਕੁਮੁਦ ਬਾਂਬਾ ਸਹਾਇਕ ਕਮਿਸ਼ਨਰ (ਜ)-ਕਮ-ਐਸ.ਡੀ.ਐਮ. ਧਾਰਕਲ੍ਹਾਂ ਵੱਲੋਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਝ ਲੋਕਾਂ ਵੱਲੋਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਆਕਸੀਜ਼ਨ ਦੀ ਕਮੀ ਹੈ ਜਦਕਿ ਜਿਲ੍ਹਾ ਪ੍ਰਸਾਸ਼ਨ ਕੋਵਿਡ-19 ਦੇ ਪ੍ਰਸਾਰ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਯੋਗ ਪ੍ਰਬੰਧ ਕਰ ਚੁੱਕਾ ਹੈ।ਇਸ ਦੇ ਲਈ ਪ੍ਰਸਾਸਨ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਇੱਕ ਆਕਸੀਜ਼ਨ ਸੈਲ ਵੀ ਸਥਾਪਤ ਕੀਤਾ ਗਿਆ ਹੈ ਜੋ ਲੋੜ ਦੇ ਅਨੁਸਾਰ ਹਸਪਤਾਲਾਂ ਦੀ ਡਿਮਾਂਡ ਤੇ ਆਕਸੀਜ਼ਨ ਦੀ ਲੋੜ ਪੂਰੀ ਕਰ ਰਿਹਾ ਹੈ।
                  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ।ਜਿਲ੍ਹਾ ਪਠਾਨਕੋਟ ਵਿੱਚ ਆਕਸੀਜ਼ਨ ਦੀ ਕੋਈ ਕਮੀ ਨਹੀਂ, ਬਲਕਿ ਜਿਲ੍ਹਾ ਪ੍ਰਸਾਸਨ ਵੱਲੋਂ ਐਮ.ਐਚ ਪਠਾਨਕੋਟ ਨੂੰ ਵੀ ਆਕਸੀਜ਼ਨ ਦੀ ਸਪਲਾਈ ਦਿੱਤੀ ਜਾ ਰਹੀ ਹੈ।ਉਨ੍ਹਾ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਹਦਾਇਤ ਕੀਤੀ ਕਿ ਕਰੋਨਾ ਮਰੀਜ਼ਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਜੋ ਗੁੱਗਲ ਸਪਰੈਡ ਸ਼ੀਟ ਭਰੀ ਜਾ ਰਹੀ ਹੈ ਉਸ ਵਿੱਚ ਅੰਕੜੇ ਉਹ ਹੀ ਭਰੇ ਜਾਣ ਜੋ ਸੱਚ ਵਿੱਚ ਹਨ।ਉਨ੍ਹਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ।ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਮਾਸਕ ਦਾ ਪ੍ਰਯੋਗ ਕੀਤਾ ਜਾਵੇ ਅਤੇ ਬਹੁਤ ਜਰੂਰੀ ਹੋਵੇ ਤਦ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …