ਕਿਸਾਨਾਂ ਨੂੰ ਕਰੀਬ 292 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ
ਨਵਾਂਸ਼ਹਿਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕੱਲ ਤੱਕ 185132 ਮੀਟ੍ਰਿਕ ਟਨ ਕਣਕ
ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 184861 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜੋ ਕਿ 99.85 ਫੀਸਦੀ ਬਣਦੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ ਪਨਗ੍ਰੇਨ ਵੱਲੋਂ 55238 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 42100 ਮੀਟ੍ਰਿਕ ਟਨ, ਪਨਸਪ ਵੱਲੋਂ 39664 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 24410 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 23449 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਦਾ ਭੁਗਤਾਨ ਲਗਾਤਾਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿਚ ਖ਼ਰੀਦ ਕੀਤੀ ਗਈ ਕਣਕ ਲਈ ਹੁਣ ਤੱਕ ਕਿਸਾਨਾਂ ਨੂੰ 291.58 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 84.54 ਕਰੋੜ, ਮਾਰਕਫੈਡ ਵੱਲੋਂ 73.02 ਕਰੋੜ, ਪਨਸਪ ਵੱਲੋਂ 68.37 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 38.66 ਅਤੇ ਐਫ.ਸੀ.ਆਈ ਵੱਲੋਂ 26.99 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 98363 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਹਾੜੀ ਦਾ ਇਹ ਖ਼ਰੀਦ ਸੀਜ਼ਨ ਪਿਛਲੇ ਸਾਲ ਨਾਲੋਂ ਪਹਿਲਾਂ ਮੁਕੰਮਲ ਹੋ ਜਾਵੇਗਾ, ਕਿਉਂਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲ੍ਹੇ ਵਿਚ 87736 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ।
Punjab Post Daily Online Newspaper & Print Media