Monday, December 23, 2024

ਪ੍ਰਿੰਸੀਪਲ ਗੁਰਪ੍ਰੀਤ ਕੌਰ ਵਲੋਂ ਭੀਖੀ ਵਾਸੀਆਂ ਦੇ ਸਹਿਯੋਗ ਲਈ ਧੰਨਵਾਦ

ਭੀਖੀ, 28 ਅਪ੍ਰੈਲ (ਕਮਲ ਜ਼ਿੰਦਲ) – ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਭੀਖੀ ਨੇ ਸਕੂਲ ਵਿੱਚ ਦਾਖਲੇ ਵਿੱਚ ਵਾਧਾ ਹੋਣ ਤੇ ਸਕੂਲ ਨੂੰ ਵਿਦਿਆਰਥੀਆਂ ਵਿਚ ਹਰਮਨ-ਪਿਆਰਾ ਬਣਾਉਣ ਲਈ ਸਮੂਹ ਸ਼ਹਿਰ ਨਿਵਾਸਿਆ ਤੇ ਪਤਵੰਤੇ ਸੱਜਣਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ।ਉਨਾਂ ਦੱਸਿਆ ਕਿ ਇਸ ਵਾਰ ਸਕੂਲ ਵਿੱਚ ਦਾਖਲੇ ਸਬੰਧੀ ਮਾਪਿਆਂ ਤੇ ਵਿਦਿਆਰਥੀਆਂ ‘ਚ ਕਾਫੀ ਉਤਸ਼ਾਹ ਹੈ।ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀ ਇਸ ਸਰਕਾਰੀ ਸਕੂਲ ਵਿੱਚ ਪਹਿਲ ਦੇ ਅਧਾਰ ‘ਤੇ ਦਾਖਲ ਹੋ ਰਹੇ ਹਨ।ਉਹਨਾਂ ਕਿਹਾ ਕਿ ਸਕੂਲ ਮੈਨੇਜਮੈਟ ਕਮੇਟੀ ਦੇ ਚੈਅਰਮੈਨ ਧੰਨਜੀਤ ਸਿੰਘ, ਦਰਸ਼ਨ ਸਿੰਘ ਐਮ.ਸੀ ਤੇ ਸਮੂਹ ਸਟਾਫ ਨੇ ਸਕੂਲ ਪ੍ਰਤੀ ਸ਼ਲਾਘਾਯੋਗ ਉਪਰਾਲੇ ਕੀਤੇ ਜਿਸ ਸਦਕਾ ਇਹ ਸਕੂਲ ਦਿਨੋ ਦਿਨ ਤਰੱਕੀ ਕਰ ਰਿਹਾ ਹੈ।ਦਰਸ਼ਨ ਸਿੰਘ ਐਮ.ਸੀ ਵਲੋਂ ਆਪਣੇ ਬੇਟੇ ਦਾ ਦਾਖਲਾ ਇਸ ਸਕੂਲ ‘ਚ ਕਰਵਾ ਕੇ ਹੋਰਨਾਂ ਨੂੰ ਵੀ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲ ਵਿੱਚ ਕਰਵਾਉਣ ਲਈ ਪ੍ਰੇਰਿਆ।ਉਹਨਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਅਤਿ ਆਧੁਨਿਕ ਹਨ ਤੇ ਪ੍ਰਾਈਵੇਟ ਸਕੂਲਾਂ ਤੋਂ ਵੱਧ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਉਪਲੱਬਧ ਹਨ।ਇਸ ਲਈ ਮਾਪੇ ਸਰਕਾਰੀ ਸਕੂਲਾਂ ਨੂੰ ਪਹਿਲ ਦੇਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …