Sunday, June 15, 2025
Breaking News

ਪਿੰਡਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਸ਼ਹਿਰਾਂ ਵਾਲੀਆਂ ਸਹੂਲਤਾਂ-ਵਿਧਾਇਕ ਅੰਗਦ ਸਿੰਘ

ਪਿੰਡ ਜੁਲਾਹ ਮਾਜਰਾ ਵਿਖੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ

ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਬਲਾਕ ਔੜ ਦੇ ਪਿੰਡ ਜੁਲਾਹ ਮਾਜ਼ਰਾ ਵਿਖੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕਰਨ ਪਹੁੰਚੇੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਕੋਵਿਡ ਮਹਾਮਾਰੀ ਦੇ ਬਾਵਜੂਦ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ।ਇਸ ਦੌਰਾਨ ਉਨ੍ਹਾਂ ਪਿੰਡ ਵਿਚ 50 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕੰਮਾਂ ਦੀ ਸਮੀਖਿਆ ਕੀਤੀ, ਜਿਨ੍ਹਾਂ ਵਿਚ ਗਲੀਆਂ, ਗੰਦੇ ਪਾਣੀ ਦੇ ਨਿਕਾਸ, ਜਿਮਨੇਜ਼ੀਅਮ, ਸੋਲਰ ਲਾਈਟਾਂ, ਛੱਪੜ ਦੇ ਨਵੀਨੀਕਰਨ, ਵਾਟਰ ਰੀਚਾਰਜ ਸਟਰੱਕਚਰ ਤੇ ਸੋਕ ਪਿਟ, ਸਾਲਿਡ ਵੇਸਟ ਮੈਨੇਜਮੈਂਟ, ਕੈਟਲ ਸ਼ੈਡ ਅਤੇ ਭਾਰਤ ਨਿਰਮਾਣ ਸੇਵਾ ਕੇਂਦਰ ਆਦਿ ਦੇ ਕੰਮ ਸ਼ਾਮਲ ਹਨ।ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਕਿਹਾ ਕਿ ਪਿੰਡ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦੀ ਉਹ ਖ਼ੁਦ ਨਿਗਰਾਨੀ ਕਰੇ, ਤਾਂ ਜੋ ਕੰਮਾਂ ਦੇ ਮਿਆਰ ਵਿਚ ਕੋਈ ਕਮੀ ਨਾ ਰਹੇ।
               ਇਸ ਮੌਕੇ ਬੀ.ਡੀ.ਪੀ ਓ ਰਾਜੇਸ਼ ਚੱਢਾ, ਪ੍ਰਧਾਨ ਸੁਰਿੰਦਰ ਸਿੰਘ, ਸਰਪੰਚ ਜਗਜੀਤ ਸਿੰਘ, ਪੰਚ ਗੁਰਮੇਲ ਸਿੰਘ, ਪੰਚ ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਨੰਬਰਦਾਰ ਜਰਨੈਲ ਸਿੰਘ, ਕੁਲਬੀਰ ਸਿੰਘ, ਅਰਮਜੀਤ ਸਿੰਘ, ਹਰਭਜਨ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …