ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੀ
ਹਦੂਦ ਅੰਦਰ ਆਕਸੀਜਨ ਦੀ ਵਰਤੋਂ ਕਰਨ ਵਾਲੇ ਸਮੂਹ ਉਦਯੋਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਉਦਯੋਗਿਕ ਮੰਤਵ ਲਈ ਆਕਸੀਜਨ ਦੀ ਵਰਤੋਂ ਨਹੀਂ ਕਰਨਗੇ ਅਤੇ ਤਰਲ ਆਕਸੀਜਨ ਕੇਵਲ ਮੈਡੀਕਲ ਮੰਤਵ ਲਈ ਹੀ ਵਰਤਿਆ ਜਾਵੇਗਾ।ਇਸ ਤੋਂ ਇਲਾਵਾ ਉਦਯੋਗਾਂ ਵਿਚ ਜਿੰਨੇ ਵੀ ਆਕਸੀਜਨ ਦੇ ਖਾਲੀ ਸਿਲੰਡਰ ਪਏ ਹਨ, ਉਨ੍ਹਾਂ ਦੀ ਰਿਪੋਰਟ ਸਬੰਧਤ ਅਦਾਰੇ ਵੱਲੋਂ ਜ਼ਿਲ੍ਹਾ ਮੈਨੇਜਰ, ਉਦਯੋਗ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਕੀਤੀ ਜਾਵੇਗੀ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਦੇਸ਼/ਰਾਜ ਵਿਚ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਜਾਰੀ ਹੁਕਮ ਮੁਤਾਬਿਕ ਜ਼ਿਲ੍ਹੇ ਅੰਦਰ ਤਰਲ ਆਕਸੀਜਨ ਅਤੇ ਵੱਖ-ਵੱਖ ਯੂਨਿਟਾਂ ਪਾਸ ਪਏ ਤਰਲ ਆਕਸੀਜਨ ਦੇ ਸਟਾਕ ਨੂੰ ਕੇਵਲ ਮੈਡੀਕਲ ਮੰਤਵ ਲਈ ਹੀ ਵਰਤਿਆ ਜਾਣਾ ਹੈ।ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਆਈ.ਪੀ.ਸੀ 1860 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media