Sunday, August 2, 2026

ਕੋਵਿਡ ਦੌਰਾਨ ਕਾਰਪੋਰੇਸ਼ਨ ਨੇ ਐਸ.ਸੀ ਭਾਈਚਾਰੇ ਨੂੰ 20.33 ਕਰੋੜ ਦਾ ਕਰਜ਼ਾ ਦਿੱਤਾ – ਚੇਅਰਮੈਨ ਸੂਦ

45 ਕਰੋੜ 41 ਲੱਖ ਦੇ ਕਰਜ਼ੇ ’ਤੇ ਫੇਰੀ ਲੀਕ, ਫੌਤ ਹੋ ਚੁੱਕੇ ਲੋਕਾਂ ਦਾ 10.92 ਕਰੋੜ ਦਾ ਕਰਜ਼ਾ ਕੀਤਾ ਮੁਆਫ਼

ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿਛਲੇ ਸਾਲ ਕੋਵਿਡ ਮਹਾਮਾਰੀ ਦੌਰਾਨ ਐਸ.ਸੀ ਭਾਈਚਾਰੇ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ 2093 ਲਾਭਪਾਤਰੀਆਂ ਨੂੰ 20 ਕਰੋੜ 33 ਲੱਖ ਰੁਪਏ ਦੀ ਵੱਡੀ ਰਾਸ਼ੀ ਸਵੈ-ਰੋਜ਼ਗਾਰ ਲਈ ਕਰਜ਼ੇ ਦੇ ਰੂਪ ਵਿਚ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਾ ਕੁਰਬਾਨ ਕਰਨ ਵਾਲੇ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਮਨਾਏ ਜਾ ਰਹੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਰਪੋਰੇਸ਼ਨ ਐਸ.ਸੀ. ਭਾਈਚਾਰੇ ਦੇ ਬਿਹਤਰ ਭਵਿੱਖ ਲਈ ਵਚਨਬੱਧ ਹੈ।
                  ਚੇਅਰਮੈਨ ਮੋਹਨ ਲਾਲ ਸੂਦ ਨੇ ਕਿਹਾ ਕਿ ਕਾਰਪੋਰੇਸ਼ਨ ਤੋਂ ਕਰਜ਼ਾ ਲੈਣ ਵਾਲੇ ਜਿਹੜੇ 1653 ਕਰਜ਼ਦਾਰਾਂ ਦੀ ਮੌਤ ਹੋ ਗਈ ਸੀ, ਉਨ੍ਹਾਂ ਦਾ 10 ਕਰੋੜ 92 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਵੀ ਜਿਹੜੇ ਹੋਰ ਕਰਜ਼ਦਾਰਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਕਰਜ਼ੇ ਮੁਆਫ਼ ਕਰਨ ਲਈ ਤਜਵੀਜ਼ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਭੇਜੀ ਜਾ ਚੁੱਕੀ ਹੈ।
                   ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰਨ ਦਾ ਆਪਣਾ ਵਾਅਦਾ ਨਿਭਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕਰਜ਼ਿਆਂ ’ਤੇ ਲੀਕ ਮਾਰਦਿਆਂ 45.41 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ, ਜਿਸ ਨਾਲ ਐਸ.ਸੀ ਵਰਗ ਨੂੰ ਵੱਡੀ ਰਾਹਤ ਮਿਲੀ ਹੈ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …