Sunday, August 2, 2026

ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ

ਵੱਖ-ਵੱਖ ਏਜੰਸੀਆਂ ਵੱਲੋਂ ਹੁਣ ਤੱਕ 212231 ਮੀਟ੍ਰਿਕ ਟਨ ਕਣਕ ਦੀ ਖ਼ਰੀਦ

ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 212231 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 63287 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 48594 ਮੀਟ੍ਰਿਕ ਟਨ, ਪਨਸਪ ਵੱਲੋਂ 46841 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 26169 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵੱਲੋਂ 27340 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
                       ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਲਈ ਜ਼ਿਲ੍ਹੇ ਵਿਚ ਹੁਣ ਤੱਕ ਕਿਸਾਨਾਂ ਨੂੰ 349.69 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਆਨਲਾਈਨ ਕੀਤੀ ਜਾ ਚੁੱਕੀ ਹੈ।ਪਨਗ੍ਰੇਨ ਵੱਲੋਂ ਹੁਣ ਤੱਕ 106.79 ਕਰੋੜ, ਮਾਰਕਫੈਡ ਵੱਲੋਂ 83.33 ਕਰੋੜ, ਪਨਸਪ ਵੱਲੋਂ 83.12 ਕਰੋੜ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 45.56 ਅਤੇ ਐਫ. ਸੀ. ਆਈ ਵੱਲੋਂ 30.89 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਵਿਚ ਤੇਜ਼ੀ ਲਿਆਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 117743 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲ੍ਹੇ ਵਿਚ 114520 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ, ਜਦਕਿ ਇਸ ਵੇਲੇ ਪਿਛਲੇ ਸਾਲ ਨਾਲੋਂ ਕਰੀਬ ਦੁੱਗਣੀ ਖ਼ਰੀਦ ਕੀਤੀ ਜਾ ਚੁੱਕੀ ਹੈ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …