Sunday, August 30, 2026

ਜ਼ਿਲ੍ਹੇ ਵਿਚ ਪੀ.ਐਨ.ਡੀ.ਟੀ ਐਕਟ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ – ਡਾ. ਰਾਕੇਸ਼ ਚੰਦਰ

ਜਿਲ੍ਹਾ ਪਰਿਵਾਰ ਭਲਾਈ ਅਫਸਰ ਵਜੋਂ ਅਹੁੱਦਾ ਸੰਭਾਲਿਆ
ਨਵਾਂਸ਼ਹਿਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਸਿਵਲ ਸਰਜਨ ਦਫਤਰ ਵਿਖੇ ਆਪਣਾ ਅਹੁੱਦਾ ਸੰਭਾਲ ਲਿਆ।ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਇਸ ਤੋਂ ਪਹਿਲਾਂ ਡਾ. ਰਾਕੇਸ਼ ਚੰਦਰ ਕਮਿਊਨਿਟੀ ਸਿਹਤ ਕੇਂਦਰ ਕਾਠਗੜ੍ਹ ਵਿਖੇ ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ ‘ਤੇ ਤਾਇਨਾਤ ਸਨ।
                 ਡਾ. ਰਾਕੇਸ਼ ਚੰਦਰ ਨੇ ਮੈਡੀਕਲ ਅਫਸਰ ਦੇ ਤੌਰ ‘ਤੇ ਈ.ਐਸ.ਆਈ ਫਗਵਾੜਾ ਵਿਖੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਕੀਤੀ ਸੀ।ਉਹ ਈ.ਐਸ.ਆਈ ਡਿਸਪੈਂਸਰੀ ਫਗਵਾੜਾ ਦੇ ਮੈਡੀਕਲ ਅਫਸਰ ਇੰਚਾਰਜ਼ ਸਨ ਅਤੇ 9 ਅਪ੍ਰੈਲ ਨੂੰ ਉਨ੍ਹਾਂ ਨੂੰ ਬਤੌਰ ਸੀਨੀਅਰ ਮੈਡੀਕਲ ਅਫਸਰ ਕਮਿਊਨਿਟੀ ਸਿਹਤ ਕੇਂਦਰ ਕਾਠਗੜ੍ਹ ਦੇ ਅਹੁਦੇ ‘ਤੇ ਪਦਉਨਤ ਕੀਤਾ ਗਿਆ ਸੀ।
                         ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਨੇ ਆਪਣਾ ਚਾਰਜ਼ ਸੰਭਾਲਣ ਉਪਰੰਤ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਜੋ ਵੀ ਇਸ ਐਕਟ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਆਮ ਲੋਕਾਂ ਤੱਕ ਪਹੁੰਚਾਈਆਂ ਜਾਣਗੀਆਂ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …