ਸਿੱਖ ਜਥੇਬੰਦੀਆਂ ਕੌਮੀ ਮਸਲਿਆਂ ਲਈ ਇਕਜੁੱਠਤਾ ਦਾ ਸਬੂਤ ਦੇਣ – ਆਈ.ਐਸ.ਓ
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) – ਸਿੱਖ ਜਥੇਬੰਦੀ ਆਈ.ਐਸ.ਓ ਦੇ ਪੰਜਾਬ ਪ੍ਰਧਾਨ ਸ੍ਰ. ਕੰਵਰਬੀਰ ਸਿੰਘ ਅੰਮ੍ਰਿਤਸਰ, ਸੀਨੀਅਰ ਆਗੂ ਗੁਰਮਨਜੀਤ ਸਿੰਘ ਅੰਮ੍ਰਿਤਸਰ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਉਹ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸਮੂੰਹ ਲੋਕਾਂ ਦਾ ਧੰਨਵਾਦ ਕਰਦੇ ਹਨ, ਜਿੰਨਾਂ ਨੇ ਇਸ ਕੌਮੀ ਪੀੜ੍ਹ ਦੇ 30 ਸਾਲਾਂ ਬਆਦ ਵੀ ਇਨਸਾਫ ਨਾ ਮਿਲਣ ਦੀ ਆਵਾਜ਼ ਨੂੰ ਬੁਲੰਦ ਕਰਨ ਵਿੱਚ ਉਹਨਾਂ ਦਾ ਸਾਥ ਦਿੱਤਾ ਹੈ। ਉਹਨਾਂ ਕਿਹਾ ਕਿ ਸਮੂੰਹ ਸਿੱਖ ਜਥੇਬੰਦੀਆਂ ਕੌਮੀ ਮਸਲਿਆਂ ਵਿੱਚ ਇਕਜੁੱਠਤਾ ਦਾ ਸਬੂਤ ਦੇਣ ਕਿਉਂਕਿ ਕੌਮੀ ਮਸਲੇ ਸਭ ਦੇ ਸਾਂਝੇ ਹੁੰਦੇ ਹਨ। ਕੰਵਰਬੀਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਅੱਜ ਵੀ ਸਿੱਖਾਂ ਨੂੰ ਬੇਗਾਨਗੀ ਦਾ ਸਬੂਤ ਦਿੱਤਾ ਜਾ ਰਿਹਾ ਹੈ ਤੇ ਸਿੱਖ ਕੌਮ ਇਨਸਾਫ ਲਈ ਦਰ-ਦਰ ਭਟਕ ਰਹੀ ਹੈ। ਪਰ ਇਸ ਦੇ ਬਾਵਜੂਦ ਵੀ ਸਿੱਖ ਕੌਮ ਦੇ ਹੌਸਲੇ ਬੁਲੰਦ ਹਨ ਅਤੇ ਉਹ ਆਪਣੀ ਇਸ ਕੌਮੀ ਲੜ੍ਹਾਈ ਨੂੰ ਜਾਰੀ ਰੱਖੇਗਣਗੇ। ਉਹਨਾਂ ਕਿਹਾ ਕਿ ਪੰਥਕ ਮਸਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੌਮਣੀ ਅਕਾਲੀ ਦਲ ਅਤੇ ਸ਼੍ਰੌਮਣੀ ਕਮੇਟੀ ਨੂੰ ਵੀ ਸਿੱਖ ਜਥੇਬੰਦੀਆਂ ਦੇ ਸਾਥ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ।
ਪੰਜਾਬ ਬੰਦ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਰੋਕਣ ਦੀ ਬਿਜਾਏ ਕਰਨ ਦੇਣ ਅਤੇ ਸਿੱਖ ਆਗੂਆਂ ਦੀ ਗ੍ਰਿਫਤਾਰੀਆਂ ਦੀ ਨਿੰਦਾ ਕਰਦਿਆਂ ਉਹਨਾਂ ਕਿਹਾ ਕਿ ਅੱਜ ਅਸੀਂ ਨਵੰਬਰ 84 ਵਿੱਚ ਸਿੱਖਾਂ ਦੇ ਕਤਲੇਆਮ ਲਈ ਕਾਂਗਰਸ ਨੂੰ ਤਾਂ ਦੋਸ਼ ਦਿੰਦੇ ਹਾਂ, ਪਰ ਇਨਸਾਫ ਦੀ ਲੜਾਈ ਲਈ ਅੱਗੇ ਆਉਣ ਦੀ ਬਜਾਏ ਸਿੱਖਾਂ ਦੀਆਂ ਗ੍ਰਿਫਤਾਰੀਆਂ ਕਰਨਾ ਕਿੰਨਾਂ-ਕੁ ਜਾਇਜ ਹੈ।ਇਸ ਲਈ ਸਰਕਾਰ ਨੂੰ ਮੰਥਨ ਕਰਨਾ ਚਾਹੀਦਾ ਹੈ। ਆਖੀਰ ਵਿੱਚ ਕੰਵਰਬੀਰ ਸਿੰਘ ਨੇ ਕਿਹਾ ਕਿ ਅੱਜ ਇਨਸਾਫ ਦੀ ਲੜਾਈ ਵਿੱਚ ਸਾਥ ਦੇਣ ਵਾਲੀਆਂ ਸਾਰੀਆਂ ਹੀ ਸਿੱਖ ਜਥੇਬੰਦੀਆਂ ਵਧਾਈ ਦੀਆਂ ਪਾਤਰ ਹਨ।ਇਸ ਮੌਕੇ ਗੁਰਮਨਜੀਤ ਸਿੰਘ ਅੰਮ੍ਰਿਤਸਰ, ਕੁਲਜੀਤ ਸਿੰਘ, ਬਿਕਰਮ ਸਿੰਘ, ਸਨਦੀਪ ਸਿੰਘ, ਸੁਖਦੇਵ ਸਿੰਘ ਸੁੱਖ, ਅੰਮ੍ਰਿਤਪਾਲ ਸਿੰਘ ਵੀ ਉਹਨਾਂ ਨਾਲ ਹਾਜ਼ਰ ਸਨ।