Saturday, September 26, 2026

ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਵਲੋਂ ਨੰਗਲ ਤੇ ਘਿਆਲਾ ਕਲੱਸਟਰ ਦੇ ਸਕੂਲ ਮੁਖੀਆਂ ਨਾਲ ਦਾਖਲੇ ਬਾਰੇ ਮੀਟਿੰਗ

ਅਧਿਆਪਕਾਂ ਕੀਤਾ ਪ੍ਰੇਰਿਤ ਅਤੇ ਆਨਲਾਈਨ ਪੜ੍ਹਾਈ ਦਾ ਲਿਆ ਜਾਇਜ਼ਾ

ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਦੌਰਾਨ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਆਨਲਾਈਨ ਪੜ੍ਹਾਈ ਅਤੇ ਦਾਖ਼ਲਾ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਬਲਦੇਵ ਰਾਜ ਨੇ ਕਲੱਸਟਰ ਨੰਗਲ ਭੂਰ ਅਤੇ ਘਿਆਲਾ ਦਾ ਦੌਰਾ ਕਰ ਅਧਿਆਪਕਾਂ ਨਾਲ ਮੀਟਿੰਗ ਕੀਤੀ।
                   ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ ਵਿੱਚ ਸਾਫ਼ ਸਫਾਈ, ਕਰੋਨਾਵਾਇਰਸ ਦੇ ਪਸਾਰੇ ਤੋਂ ਬਚਾਅ ਲਈ ਕੀਤੇ ਪ੍ਰਬੰਧ, ਸਿਵਲ ਵਰਕਸ ਦੇ ਚੱਲ ਰਹੇ ਵਿਕਾਸ ਕਾਰਜ਼ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ।ਇਸੇ ਦੌਰਾਨ ਉਹਨਾਂ ਨੇ ਅਧਿਆਪਕਾਂ ਨੂੰ ਦਾਖਲਾ ਵਧਾਉਣ ਲਈ ਪ੍ਰੇਰਿਤ ਕਰਦੇ ਹੋਏ ਆਨਲਾਈਨ ਪੜ੍ਹਾਈ ਜਾਰੀ ਰੱਖਣ ਦੀ ਵੀ ਹਦਾਇਤ ਕੀਤੀ।ਉਹਨਾਂ ਨੇ ਜ਼ਿਲ੍ਹੇ ਕਈ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰਦਿਆਂ ਕਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਹਦਾਇਤਾਂ ਦੀ ੂਪਾਲਣਾ ਸੰਬੰਧੀ ਜਾਂਚ ਕੀਤੀ ਅਤੇ ਸਕੂਲ ਪ੍ਰਬੰਧਕਾਂ ਨੂੰ ਕਿਸੇ ਵੀ ਸੂਰਤ ‘ਚ ਬੱਚਿਆਂ ਨੂੰ ਸਕਲਾਂ ਵਿੱਚ ਨਾ ਬੁਲਾਉਣ ਦੀ ਹਦਾਇਤ ਵੀ ਕੀਤੀ।
                     ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਿਸੇ ਵੀ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲੇ ਤੋਂ ਇਨਕਾਰ ਨਾ ਕੀਤਾ ਜਾਵੇ ਸਗੋਂ ਕੇਵਲ ਬੇਨਤੀ ਪੱਤਰ ਲੈ ਕੇ ਦਾਖ਼ਲਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਰੋਨਾ ਵਾਇਰਸ ਦੇ ਪਸਾਰੇ ਨੂੰ ਰੋਕਣ ਦੇ ਮਨੋਰਥ ਨਾਲ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
                       ਇਸ ਮੌਕੇ ਤਰੁਣ ਪਠਾਨੀਆ ਸਹਾਇਕ ਦਫਤਰ ਜਿਲ੍ਹਾ ਸਿੱਖਿਆ ਅਫਸਰ, ਵਨੀਤ ਮਹਾਜਨ ਪੜ੍ਹੋ ਪੰਜਾਬ ਪੜਾਓ ਪੰਜਾਬ ਜਿਲ੍ਹਾ ਕੋਆਰਡੀਨੇਟਰ, ਬਲਕਾਰ ਅੱਤਰੀ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਪਠਾਨਕੋਟ, ਨਵਨੀਤ ਸੈਂਟਰ ਇੰਚਾਰਜ਼ ਨੰਗਲ, ਨਿਸਾ ਸੈਂਟਰ ਇੰਚਾਰਜ ਘਿਆਲਾ, ਸਮਿਤਾ ਸਰਮਾ, ਸੀਤਲ, ਅਮ੍ਰਤੀ, ਗੁਲਸ਼ਨ, ਨਰਦੇਵ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …