Monday, December 23, 2024

ਕਾਂਗਰਸੀ ਵਿਧਾਇਕ ਦੱਤੀ ਵਲੋਂ ਦਾਖਲਾ ਮੁਹਿੰਮ ਦਾ ਕੈਲੰਡਰ ਤੇ ਸਟਿੱਕਰ ਜਾਰੀ

ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਲੋਂ ਜਿਥੇ ਵਿਕਾਸ ਪੱਖੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਗਿਆ ਹੈ ਉਥੇ ਹੀ ਸਿਹਤ ਅਤੇ ਸਿੱਖਿਆ ਵਿਭਾਗ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ।
                     ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅੰਮ੍ਰਿਤਸਰ ਉਤਰੀ ਤੋਂ ਵਿਧਾਇਕ ਸੁਨੀਲ ਦੱਤੀ ਨੇ ਜ਼ਿਲ੍ਹਾ ਪੱਧਰੀ ਕਾਰ ਸਟਿੱਕਰ ਅਤੇ ਕੈਲੰਡਰ ਜਾਰੀ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।ਉਹ ਅੱਜ ਆਪਣੇ ਗ੍ਰਹਿ ਵਿਖੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਤੇ ਵਿਧਾਨ ਸਭਾ ਹਲਕਾ ਉਤਰੀ ਅੰਦਰ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸੰਬੰਧੀ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ, ਸੁਸ਼ੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿ) ਅੰਮ੍ਰਿਤਸਰ ਅਤੇ ਚੰਦਰ ਪ੍ਰਕਾਸ਼ ਸਰਮਾ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਨਾਲ ਸਮੀਖਿਆ ਕਰ ਰਹੇ ਸਨ।ਉੁਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਤੇ ਸਿੱਖਿਆ ਦੇ ਮਿਆਰ ਵਿੱਚ ਹੋਏ ਵਾਧੇ ਕਾਰਨ ਵੱਡੀ ਗਿਣਤੀ ‘ਚ ਮਾਪਿਆਂ ਦੇ ਮਨਾਂ ਅੰਦਰ ਸਰਕਾਰੀ ਸਕੂਲਾਂ ਪ੍ਰਤੀ ਵਿਸਵਾਸ਼ ਵਿੱਚ ਵਾਧਾ ਹੋਇਆ ਹੈ।ਸਿੱਖਿਆ ਵਿਭਾਗ ਵਲੋਂ ਕੋਵਿਡ-19 ਦੇ ਚੱਲਦਿਆਂ ਸਰਕਾਰੀ ਸਕੂਲ ਅਧਿਆਪਕਾਂ ਵਲੋਂ ਦਿੱਤੀ ਆਨਲਾਈਨ ਸਿੱਖਿਆ ਦੀ ਸ਼ਲਾਘਾ ਕਰਦਿਆਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ।
                    ਮੁਹਿੰਮ ਦੇ ਸੂਬਾਈ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਅਤੇ ਸੁਸ਼ੀਲ ਕੁਮਾਰ ਤੁੱਲੀ ਨੇ ਦੱਸਿਆ ਕਿ ਵਿਭਾਗ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੇ ਸਾਰਥਿਕ ਨਤੀਜੇ ਸਹਮਣੇ ਆ ਰਹੇ ਹਨ ਅਤੇ ਮਾਪਿਆਂ ਵਲੋਂ ਹਜ਼ਾਰਾਂ ਦੀ ਗਿਣਤੀ ‘ਚ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਨਾਲ ਜੋੜਿਆ ਜਾ ਰਿਹਾ ਹੈ।ਇਸ ਸਮੇਂ ਵਿਧਾਇਕ ਸੁਨੀਲ ਦੱਤੀ ਵਲੋਂ ਸਿੱਖਿਆ ਵਿਭਾਗ ਦੇ ਡੀ.ਡੀ ਪੰਜਾਬੀ ਤੇ ਚੱਲ ਰਹੇ ਪ੍ਰੋਗਰਾਮ ‘ਨਵੀਆਂ ਪੈੜ੍ਹਾਂ’ ਅਤੇ ਦਾਖਲਾ ਮੁਹਿੰੰਮ ਸੰਬੰਧੀ ਪੈਂਫਲੈਂਟ ਵੀ ਕੀਤਾ ਗਿਆ।ਸਿੱਖਿਆ ਅਧਿਕਾਰੀਆਂ ਵਲੋਂ ਦਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਸਾਰੇ ਵਿਧਾਇਕ ਸਹਿਬਾਨ ਅਤੇ ਹੋਰ ਲੋਕ ਨੁਮਾਇੰਦਿਆਂ ਨਾਲ ਸਮਾਰਟ ਸਕੂਲ ਵਿੱਚ ਚੱਲ ਰਹੇ ਦਾਖਲਿਆਂ ਦੇ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
                       ਇਸ ਸਮੇਂ ਹੋਰਨਾਂ ਤੋਂ ਇਲਾਵਾ ਸੋਸ਼ਲ ਮੀਡੀਆ ਇੰਚਾਰਜ਼ ਦਵਿੰਦਰ ਕੁਮਾਰ ਮੰਗੋਤਰਾ, ਯਾਦਵਿੰਦਰ ਸਿੰਘ, ਦੇਸਰਾਜ ਸਿੰਘ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …