Monday, December 23, 2024

ਜ਼ਿਲ੍ਹਾ ਅੰਮ੍ਰਿਤਸਰ ਦੇ 71 ਖਰੀਦ ਕੇਂਦਰਾਂ ‘ਤੇ ੋ 312.96 ਕਰੋੜ ਦੀ ਹੋਈ ਅਦਾਇਗੀ

ਮੰਡੀਆਂ ‘ਚ ਪਹੁੰਚੀ 333415 ਮੀਟਰਿਕ ਟਨ ਕਣਕ ਵਿਚੋਂ 326667 ਮੀਟਰਿਕ ਟਨ ਦੀ ਹੋਈ ਖ਼ਰੀਦ

ਅੰਮਿ੍ਰਤਸਰ, 30 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੇ 71 ਖਰੀਦ ਕੇਂਦਰਾਂ ‘ਤੇ ਇਸ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਤਰੀਕੇ ਨਾਲ ਜਾਰੀ ਹੈ ਅਤੇ 28 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 333415 ਮੀਟਰਿਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 326667 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
                 ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਵਿਚੋਂ 28 ਅਪ੍ਰੈਲ ਤੱਕ ਪਨਗ੍ਰੇਨ ਵਲੋਂ 97022 ਮੀਟਰਿਕ ਟਨ, ਮਾਰਕਫੈਡ ਵਲੋਂ 81291 ਮੀਟਰਿਕ ਟਨ, ਪਨਸਪ ਵਲੋਂ 72988 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 43419 ਮੀਟਰਿਕ ਅਤੇ ਐਫ.ਸੀ.ਆਈ ਵਲੋਂ 31947 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਹੈ।27 ਅਪ੍ਰੈਲ ਤੱਕ ਖਰੀਦੀ ਗਈ ਫਸਲ ਦੀ ਕਿਸਾਨਾਂ ਨੂੰ 312.96 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਨਾਂ ਕਿਹਾ ਕਿ ਮੰਡੀਆਂ ਵਿਚੋਂ ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 75182 ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।
                    ਉਨਾਂ ਕਿਹਾ ਕਿ ਜ਼ਿਲੇ ਦੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਜਿਥੇ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਲਈ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …