Tuesday, July 21, 2026

ਬੁੱਧਵਾਰ ਤੱਕ ਜਿਲੇ ਦੀਆਂ ਮੰਡੀਆਂ ’ਚ 9 ਲੱਖ 91 ਹਜ਼ਾਰ 298 ਮੀਟਰਕ ਟਨ ਕਣਕ ਦੀ ਹੋਈ ਖਰੀਦ – ਡੀ.ਸੀ

1782 ਕਰੋੜ 23 ਲੱਖ ਰੁਪਏ ਦੀ ਕਿਸਾਨਾਂ ਨੂੰ ਹੋਈ ਆਨਲਾਈਨ ਅਦਾਇਗੀ

ਸੰਗਰੂਰ, 30 ਅਪ੍ਰੈਲ (ਜਗਸੀਰ ਲੌਂਗੋਵਾਲ) – ਜ਼ਿਲੇ ਦੀਆਂ 210 ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 28 ਅਪ੍ਰੈਲ ਤੱਕ ਵੱਖ-ਵੱਖ ਮੰਡੀਆਂ ਵਿੱਚ 10 ਲੱਖ 1 ਹਜ਼ਾਰ 331 ਮੀਟਰਕ ਟਨ ਕਣਕ ਆਈ ਹੈ, ਜਿਸ ਵਿੱਚੋਂ ਖਰੀਦ ਏਜੰਸੀਆਂ ਵੱਲੋਂ 9 ਲੱਖ 91 ਹਜ਼ਾਰ 298 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।
                 ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਪਨਗਰੇਨ ਵਲੋਂ 4 ਲੱਖ 25 ਹਜਾਰ 445 ਮੀਟਰਕ ਟਨ, ਮਾਰਕਫੈਡ ਵਲੋਂ 2 ਲੱਖ 15 ਹਜ਼ਾਰ 172 ਮੀਟਰਕ ਟਨ, ਪਨਸਪ ਵਲੋਂ 2 ਲੱਖ 21 ਹਜਾਰ 695 ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 1 ਲੱਖ 16 ਹਜ਼ਾਰ 250 ਮੀਟਰਕ ਟਨ ਅਤੇ ਐਫ.ਸੀ.ਆਈ ਵਲੋਂ 12345 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।ਉਨਾਂ ਦੱਸਿਆ ਕਿ 6 ਲੱਖ 84 ਹਜਾਰ 907 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨਾਂ ਵਿੱਚ 1782 ਕਰੋੜ 23 ਲੱਖ ਦੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਗਈ ਹੈ।
                  ਰਾਮਵੀਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।ਉਨਾ ਕਿਹਾ ਕਿ ਕਿਸਾਨਾਂ ਦੀ ਖਰੀਦ ਫ਼ਸਲ ਦੀ ਅਦਾਇਗੀ ਦੇ ਕੰਮ ਨੂੰ ਪਹਿਲਕਦਮੀ ਨਾਲ ਨੇਪਰੇ ਚੜਾਇਆ ਜਾ ਰਿਹਾ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …