ਕਿਸਾਨਾਂ ਨੂੰ ਕੀਤੀ 446.23 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ
ਕਪੂਰਥਲਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਕੱਲ ਤੱਕ
ਵੱਖ-ਵੱਖ ਏਜੰਸੀਆਂ ਵਲੋਂ 311278 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 78890 ਮੀਟ੍ਰਿਕ ਟਨ, ਮਾਰਕਫੈਡ ਵਲੋਂ 82045 ਮੀਟ੍ਰਿਕ ਟਨ, ਪਨਸਪ ਵਲੋਂ 66738 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 45760 ਮੀਟ੍ਰਿਕ ਟਨ ਅਤੇ ਐਫ. ਸੀ. ਆਈ ਵਲੋਂ 37845 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਲਈ ਜ਼ਿਲ੍ਹੇ ਵਿਚ ਹੁਣ ਤੱਕ ਕਿਸਾਨਾਂ ਨੂੰ 446.23 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਆਨਲਾਈਨ ਕੀਤੀ ਜਾ ਚੁੱਕੀ ਹੈ ਜੋ ਕਿ ਖਰੀਦੀ ਗਈ ਕਣਕ ਦਾ 80.13 ਫੀਸਦੀ ਹੈ।
ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ ਹੁਣ ਤੱਕ 141.71 ਕਰੋੜ, ਮਾਰਕਫੈਡ ਵਲੋਂ 118.93 ਕਰੋੜ, ਪਨਸਪ ਲੋਂ 93.17 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 72.79 ਅਤੇ ਐਫ.ਸੀ.ਆਈ ਵਲੋਂ 19.6 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਚੁਕਾਈ ਵਿਚ ਤੇਜ਼ੀ ਲਿਆਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 192439 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲ੍ਹੇ ਵਿਚ 174980 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ, ਜਦਕਿ ਇਸ ਵੇਲੇ ਪਿਛਲੇ ਸਾਲ ਨਾਲੋਂ ਕਰੀਬ ਦੁੱਗਣੀ ਖ਼ਰੀਦ ਕੀਤੀ ਜਾ ਚੁੱਕੀ ਹੈ।
Punjab Post Daily Online Newspaper & Print Media